
ਫੋਟੋ: ਪਵਨ ਸ਼ਰਮਾ
ਮਨੋਜ ਸ਼ਰਮਾ
ਬਠਿੰਡਾ, 17 ਮਾਰਚ
ਅੱਜ ਹਲਕਾ ਭੱਚੋ ਦੇ ਅਕਾਲੀ ਵਰਕਰਾਂ ਵੱਲੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਬਠਿੰਡਾ 'ਚ 'ਆਪ' ਸਰਕਾਰ ਖ਼ਿਲਾਫ਼ ਧਰਨੇ ਵਿਚ ਸ਼ਮੂਲੀਅਤ ਕਰਨ ਮੌਕੇ ‘ਆਪ’ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਦੇ ਪਿੰਡ ਵਿਚ ਬੱਚੇ ਨੂੰ ਗੋਲੀ ਮਾਰ ਦਿੱਤੀ ਅਤੇ ਵਪਾਰੀ ਵਰਗ ਡਰ ਕਾਰਨ ਦੂਜਿਆਂ ਸੂਬੇ ਵਿਚ ਜਾਣ ਦੀ ਤਿਆਰੀ ’ਚ ਹਨ। ਉਨ੍ਹਾਂ ਕਿਹਾ ਕਿ ਅੱਜ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਸਰਕਾਰ ਚਲਾ ਰਹੇ ਹਨ। ਪੂਰੇ ਪੰਜਾਬ ਦੀ ਸ਼ਰਾਬ ਇੱਕ ਬੰਦੇ ਨੂੰ ਸੌਂਪ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਕੁਰਬਾਨੀ ਦੇਣ ਵਾਲਿਆਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਦੇ ਨਹੀਂ ਕਰਵਾ ਸਕਦਾ। ਉ
ਸ੍ਰੀ ਆਨੰਦਪੁਰ ਸਾਹਿਬ(ਬੀਐੱਸ ਚਾਨਾ): ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁਧ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਇਥੇ ਐੱਸਡੀਐੱਮ ਦਫਤਰ ਅੱਗੇ ਧਰਨਾ ਦਿੱਤਾ ਗਿਆ।
ਇਸ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਅਤੇ ਆਗੂ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ