ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ: ਮਨਪ੍ਰੀਤ

ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ: ਮਨਪ੍ਰੀਤ

ਬਠਿੰਡਾ ਵਿਚ ਪ੍ਰਚਾਰ ਕਰਦੀ ਹੋਈ ਮਨਪ੍ਰੀਤ ਬਾਦਲ ਦੀ ਧੀ ਰੀਆ।

ਸ਼ਗਨ ਕਟਾਰੀਆ

ਬਠਿੰਡਾ, 28 ਜਨਵਰੀ

ਬਠਿੰਡਾ (ਸ਼ਹਿਰੀ) ਹਲਕੇ ਤੋਂ ਚੋਣ ਲੜ ਰਹੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿਨ-ਰਾਤ ਇੱਕ ਕਰ ਕੇ ਨੁੱਕੜ ਮੀਟਿੰਗਾਂ ਰਾਹੀਂ ਚੋਣ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਬਾਦਲ ਦੀ ਪਤਨੀ ਵੀਨੂੰ ਬਾਦਲ ਅਤੇ ਧੀ ਰੀਆ ਬਾਦਲ ਨੇ ਵੀ ਅੱਜ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਸ਼੍ਰੋਮਣੀ ਅਕਾਲੀ ਦਲ ਅਤੇ ਰਾਠੌਰ ਭਾਈਚਾਰੇ ਦੇ ਕੁਝ ਆਗੂਆਂ ਵੱਲੋਂ ਅੱਜ ਕਾਂਗਰਸ ਦਾ ਹੱਥ ਫੜ੍ਹਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ।

ਸ੍ਰੀ ਬਾਦਲ ਦੇ ਮੀਡੀਆ ਤਰਜ਼ਮਾਨ ਮੁਤਾਬਕ ਅਕਾਲੀ ਦਲ ਦੇ ਕੈਨਾਲ ਸਰਕਲ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਸਿੱਧੂ, ਸਰਕਲ ਨੰ. 6 ਦੇ ਪ੍ਰਚਾਰ ਸਕੱਤਰ ਰਾਜੂ ਸਿੰਘ, ਸਰਕਲ ਨੰ. 7 ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਅਤੇ ਐਸਓਆਈ ਦੇ ਮੀਤ ਪ੍ਰਧਾਨ ਦਮਨ ਸਿੱਧੂ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਏ। ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਪੰਜਾਬ ਵਿੱਚੋਂ ਖ਼ਤਮ ਹੋ ਚੁੱਕਿਆ ਹੈ ਅਤੇ ਅੱਜ ਉਸ ਕੋਲ ਚੋਣਾਂ ਲੜਨ ਲਈ ਕੋਈ ਏਜੰਡਾ ਨਹੀਂ।

ਇਕ ਹੋਰ ਸਮਾਗਮ ’ਚ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਿਲ ਹੋਏ ਰਾਠੌਰ ਭਾਈਚਾਰੇ ਦੇ ਆਗੂ ਗੁਰਮੀਤ ਸਿੰਘ ਰਾਠੌਰ ਸਾਥੀਆਂ ਸਮੇਤ ਅੱਜ ਵਿੱਤ ਮੰਤਰੀ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All