ਪੱਤਰ ਪ੍ਰੇਰਕ
ਬਠਿੰਡਾ, 4 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹ ਇਸ ਗੱਲ ਦਾ ਜਵਾਬ ਦੇਣ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਠੇਕਾ ਆਧਾਰਤ ਕੱਚੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਮੰਗਣ ’ਤੇ ਕੁੱਟਿਆ ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ।