ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ

ਮਨੋਜ ਸ਼ਰਮਾ

ਬਠਿੰਡਾ, 13 ਅਗਸਤ

ਅੱਜ ਬਠਿੰਡਾ ਵਿਖੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਜਥੇਬੰਦੀ ਪੰਜਾਬ ਬਠਿੰਡਾ ਦੇ ਹਨੂੰਮਾਨ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਸੂਬਾ ਖ਼ਜ਼ਾਨਚੀ ਭਰਪੂਰ ਸਿੰਘ ਰਗੜਿਆ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਰਾਬ ਪੀ ਕੇ ਮਰਨ ਵਾਲੇ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ ਤੇ ਦੂਜੇ ਪਾਸੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲਿਆਂ ਦੇ ਵਾਰਸ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਲੋਚਨਾ ਕਰਦੇ ਹੋਏ ਕਿਹਾ ਪਿਛਲੇ ਲੰਮੇ ਸਮੇਂ ਤੋਂ ਫਰੀਡਮ ਫਾਈਟਰ ਪਰਿਵਾਰ ਆਪਣੀਆਂ ਮੰਗਾਂ ਲਈ ਵਿੱਤ ਮੰਤਰੀ ਨੂੰ ਮਿਲ ਚੁੱਕੇ ਹਨ। ਉਨ੍ਹਾਂ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਬਰਸੀ ਸਮਾਗਮ ਮੌਕੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 5 ਅਗਸਤ ਤੱਕ ਮੰਨ ਲਈਆਂ ਜਾਣਗੀਆਂ। ਉਨ੍ਹਾਂ ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਟੌਲ ਪਲਾਜ਼ਾ ਮੁਫ਼ਤ ਕੀਤਾ ਜਾਵੇਗਾ, 300 ਯੂਨਿਟ ਬਿਜਲੀ ਦੀ ਸਹੂਲਤ ਦਿੱਤੀ ਜਾਵੇ, ਟਿਊਬਵੈੱਲ ਕੁਨੈਕਸ਼ਨ ਦਾ ਬਣਦਾ ਕੋਟਾ ਬਹਾਲ ਕਰ ਕੇ ਪੁੱਤ-ਪੋਤੀਆਂ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਯੂਨੀਅਨ ਨੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆਜ਼ਾਦੀ ਦਿਵਸ ਮੌਕੇ ਝੰਡਾ ਝਲਾਉਣਾ ਤੋਂ ਰੋਕਿਆ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਬਠਿੰਡਾ, ਬਲਵਿੰਦਰ ਸਿੰਘ ਜੇਠੂਕੇ, ਸੁਰਜੀਤ ਸਿੰਘ ਸੇਲਬਬਰਾਹ, ਸੱਤਪਾਲ ਸਿੰਘ ਲੌਂਗੋਵਾਲ, ਦਲਜੀਤ ਸਿੰਘ, ਰਾਮ ਰਾਜ ਸੇਵਕ ਫਰੀਦਕੋਟ ਹਾਜ਼ਰ ਸਨ।

ਫ਼ੋਟੋ ਕੈਪਸ਼ਨ, ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਈ ਫਰੀਡਮ ਫਾਈਟਰ ਪਰਿਵਾਰ। ਫ਼ੋਟੋ ਪਵਨ ਸ਼ਰਮਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All