ਬਠਿੰਡਾ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 22 ਮਈ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਖ਼ਿਲਾਫ਼ ਫ਼ਰੀਦਕੋਟ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰੇਗੀ। ਇਹ ਐਲਾਨ ਅੱਜ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਰਦਿਆਂ ਦਾਅਵਾ ਕੀਤਾ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਸੂਬੇ ਭਰ ’ਚੋਂ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀਆਂ ਲਗਭਗ 55 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦੋ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਮਿਲੀਆਂ। -ਨਿੱਜੀ ਪੱਤਰ ਪ੍ਰੇਰਕ