ਸਿਹਤ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਸਿਹਤ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਬਠਿੰਡਾ ਵਿਚ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਕਾਮੇ। -ਫ਼ੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪੇ੍ਰਕ
ਬਠਿੰਡਾ, 24 ਸਤੰਬਰ 

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਬਠਿੰਡਾ ਦੇ ਅੰਬੇਦਕਰ ਚੌਕ ਵਿਚ ਇਕੱਠੇ ਹੋਏ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਹਤ ਕਾਮਿਆਂ ਨੇ ਸ਼ਹਿਰ ਵਿਚ ਸੂਬਾ ਪੱਧਰੀ ਰੋਸ ਮਾਰਚ ਕਰਦਿਆਂ ਵਿੱਤ ਮੰਤਰੀ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਸਮੁੱਚੇ ਪੰਜਾਬ ਦੇ ਮਲਟੀਪਰਪਜ਼ ਕੇਡਰ ਪੁੱਜਿਆ ਹੋਇਆ ਸੀ। ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਸੰਘਰਸ਼ ਕਮੇਟੀ ਦੇ ਕਨਵੀਨਰ ਕੁਲਬੀਰ ਮੋਗਾ, ਨਿੰਦਰ ਕੌਰ ਮੁਕਤਸਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਿਹਤ ਕਾਮਿਆਂ ਨੇ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਏ ਕਿ ਇੱਕ ਪਾਸੇ ਪੰਜਾਬ ਸਰਕਾਰ ਘਰ ਘਰ ਨੌਕਰੀ ਦਾ ਲਾਲੀਪੌਪ ਦੇ ਰਹੀ ਹੈ। ਉਨ੍ਹਾਂ ਸਿਹਤ ਮੰਤਰੀ ਬਲਵੀਰ ਸਿੱਧੂ ’ਤੇ ਦੋਸ਼ ਲਗਾਏ ਸਿਹਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਹੋਰ ਨਿਗੂਣੀ ਭਰਤੀ ਕੀਤੀ ਜਾ ਰਹੀ ਹੈ। ਇਸ ਮੌਕੇ  ਗਗਨਦੀਪ ਸਿੰਘ ਬਠਿੰਡਾ,  ਗੁਲਜ਼ਾਰ ਖਾਂ ਸੰਗਰੂਰ, ਗੁਰਮੀਤ ਕੌਰ ਫ਼ਰੀਦਕੋਟ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All