ਬਾਦਲਾਂ ਦੀ ਰਿਹਾਇਸ਼ ਘੇਰਨ ਜਾ ਰਹੇ ‘ਆਪ’ ਆਗੂਆਂ ਨੂੰ ਰੋਕਿਆ

ਬਾਦਲਾਂ ਦੀ ਰਿਹਾਇਸ਼ ਘੇਰਨ ਜਾ ਰਹੇ ‘ਆਪ’ ਆਗੂਆਂ ਨੂੰ ਰੋਕਿਆ

ਬਾਦਲਾਂ ਦੀ ਰਿਹਾਇਸ਼ ਵੱਲ ਜਾਂਦੇ ਹੋਏ ‘ਆਪ’ ਆਗੂ।

ਸ਼ਗਨ ਕਟਾਰੀਆ/ਇਕਬਾਲ ਸਿੰਘ ਸ਼ਾਂਤ
ਬਠਿੰਡਾ/ਲੰਬੀ, 17 ਸਤੰਬਰ

ਖੇਤੀ ਆਰਡੀਨੈਂਸਾਂ ਸਬੰਧੀ ਪਿੰਡ ਬਾਦਲ ’ਚ ਬਾਦਲਾਂ ਦੀ ਰਿਹਾਇਸ਼ ਘੇਰਨ ਲਈ ਅੱਜ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਵਰਕਰ ਟਰੈਕਟਰਾਂ ’ਤੇ ਸਵਾਰ ਹੋ ਕੇ ਪਿੰਡ ਨਰੂਆਣਾ ਤੋਂ ਬਾਦਲ ਰਵਾਨਾ ਹੋਏ। ਇਸ ਕਾਫ਼ਲੇ ਨੂੰ ਪਿੰਡ ਬਾਦਲ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਬਠਿੰਡਾ-ਬਾਦਲ ਮਾਰਗ ’ਤੇ ਪ੍ਰਸ਼ਾਸਨ ਨੇ ਬੈਰੀਕੇਡ ਲਾ ਕੇ ਰੋਕ ਦਿੱਤਾ।

ਬਾਦਲ ਨਿਵਾਸ ਅੱਗੇ ਦੋ ਦਿਨਾਂ ਤੋਂ ਭਾਕਿਯੂ (ਉਗਰਾਹਾਂ) ਦੇ ਪਹਿਲਾਂ ਤੋਂ ਚੱਲ ਰਹੇ ਮੋਰਚੇ ਕਾਰਨ ਪ੍ਰਸ਼ਾਸਨ ਨੇ ਸੰਭਾਵੀ ਤਕਰਾਰ ਤੋਂ ਬਚਾਅ ਲਈ ਇਹ ਕਦਮ ਚੁੱਕਿਆ। ਰੋਕੇ ਜਾਣ ’ਤੇ ਕਾਫ਼ਲੇ ਦੇ ਪਾਂਧੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਲਖ਼-ਕਲਾਮੀ ਵੀ ਹੋਈ ਪਰ ਮਗਰੋਂ ਐੱਸਡੀਐੱਮ ਮਲੋਟ ਵੱਲੋਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਲਏ ਜਾਣ ’ਤੇ ਮਾਰਚ ਖਤਮ ਕਰ ਦਿੱਤਾ ਗਿਆ।

ਇਸ ਕਾਫ਼ਲੇ ਦੀ ਅਗਵਾਈ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕੀਤੀ। ਰਵਾਨਗੀ ਤੋਂ ਪਹਿਲਾਂ ਸ੍ਰੀ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲਾਂ ’ਤੇ ‘ਦੋਹਰੇ ਮਾਪਦੰਡ’ ਅਪਣਾਉਣ ਦੇ ਦੋਸ਼ ਲਾਏ। ਕੇਂਦਰੀ ਕੈਬਨਿਟ ’ਚ ਪਾਸ ਹੋਏ ਆਰਡੀਨੈਂਸਾਂ ’ਤੇ ਹਰਸਿਮਰਤ ਕੌਰ ਬਾਦਲ ਨੇ ਦਸਤਖ਼ਤ ਕਰ ਕੇ ਸਹਿਮਤੀ ਦਿੱਤੀ। ਇਸੇ ਦੌਰਾਨ ਯੂਨੀਅਨ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੇ ਕਾਫੀ ਵਾਹਨਾਂ ‘ਤੇ ਭਾਕਿਯੂ ਦੇ ਝੰਡੇ ਵੀ ਲੱਗੇ ਹੋਏ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਉਤਰਵਾਇਆ। ਦੂਜੇ ਪਾਸੇ ਹਰਪਾਲ ਸਿੰਘ ਚੀਮਾ ਨੇ ਸ਼ਿੰਗਾਰਾ ਸਿੰਘ ਮਾਨ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ‘ਆਪ’ ਦਾ ਵੱਖਰਾ ਪ੍ਰੋਗਰਾਮ ਸੀ। ਉਨ੍ਹਾਂ ਦੀ ਜਾਣਕਾਰੀ ਅਨੁਸਾਰ ਨਾ ਹੀ ਕਿਸੇ ‘ਆਪ’ ਵਰਕਰ ਨੇ ਯੂਨੀਅਨ ਦੇ ਝੰਡੇ ਲਾਏ ਅਤੇ ਨਾ ਹੀ ਕਿਸੇ ਨੇ ਲੁਹਾਏ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All