ਬਠਿੰਡਾ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਅਹਿਦ ਲਿਆ। ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਭ ਨੂੰ ਇੱਕ-ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਕਾਰਨ ਧਰਤੀ ਉੱਪਰਲੇ ਹਰੇਕ ਪ੍ਰਾਣੀ ’ਤੇ ਭੈੜਾ ਅਸਰ ਪੈ ਰਿਹਾ ਹੈ ਅਤੇ ਗੰਭੀਰ ਬਿਮਾਰੀਆਂ ਲਗ ਰਹੀਆਂ ਹਨ। ਛਿੰਦਰਪਾਲ ਕੌਰ ਸਿੱਧੂ, ਸੂਬਾ ਸਿੰਘ ਬਰਾੜ, ਕੁਲਦੀਪ ਸਿੰਘ ਆਦਿ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ