ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹਿੰਦਾ ਸੀ ਪ੍ਰੇਸ਼ਾਨ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਮ੍ਰਿਤਕਾਂ ਦੀ ਫਾਈਲ ਫ਼ੋਟੋ।

ਸ਼ਗਨ ਕਟਾਰੀਆ
ਬਠਿੰਡਾ, 22 ਅਕਤੂਬਰ

ਸ਼ਹਿਰ ਦੇ ਇਕ ਵਪਾਰੀ ਨੇ ਵਪਾਰ ’ਚ ਘਾਟੇ ਤੋਂ ਦੁਖੀ ਹੋ ਕੇ ਪਰਿਵਾਰ ਦੇ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ ਕਰ ਲਈ ਹੈ। ਵਪਾਰੀ ਦਵਿੰਦਰ ਗਰਗ (41) ਨੇ ਅੱਜ ਸ਼ਾਮ ਕਿਰਾਏ ਦੇ ਘਰ ਵਿਚ ਪਤਨੀ ਮੀਨਾ ਗਰਗ (38), ਬੇਟਾ ਆਰੁਸ਼ (14) ਅਤੇ ਬੇਟੀ ਮੁਸਕਾਨ (10) ਨੂੰ ਗੋਲੀਆਂ ਮਾਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਜੀਵਨ-ਲੀਲ੍ਹਾ ਸਮਾਪਤ ਕਰ ਲਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀ ਮੌਕੇ ’ਤੇ ਪਹੁੰਚੇ ਤਾਂ ਕਮਰੇ ਵਿਚ ਖੂਨ ਨਾਲ ਲਿਬੜੀਆਂ ਚਾਰ ਲਾਸ਼ਾਂ ਪਈਆਂ ਸਨ। ਪੁਲੀਸ ਨੇ ਦਵਿੰਦਰ ਗਰਗ ਵੱਲੋਂ ਲਿਖਿਆ ਗਿਆ ‘ਖ਼ੁਦਕੁਸ਼ੀ ਨੋਟ’ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਦਵਿੰਦਰ ਗਰਗ ਆਨਲਾਈਨ ਟ੍ਰੇਡਿੰਗ ਦਾ ਕੰਮ ਕਰਦਾ ਸੀ। ਕਾਫੀ ਸਮਾਂ ਪਹਿਲਾਂ ਉਹ ਚਿੱਟ ਫੰਡ ਕੰਪਨੀ ਵਿੱਚ ਪੈਸਾ ਲਾਉਂਦਾ ਰਿਹਾ ਸੀ। ਵਪਾਰਕ ਹਲਕਿਆਂ ’ਚ ਉਸ ਦੀ ਨਾਮੀ ਵਪਾਰੀ ਵਜੋਂ ਪਛਾਣ ਸੀ। ਕੁਝ ਅਰਸਾ ਪਹਿਲਾਂ ਵਪਾਰ ਵਿੱਚ ਘਾਟਾ ਪੈਣ ਕਰਕੇ ਪੁਸ਼ਤੈਨੀ ਘਰ ਵੇਚਣ ਤੱਕ ਦੀ ਨੌਬਤ ਆ ਗਈ ਸੀ। ਉਹ ਹੁਣ ਪਰਿਵਾਰ ਸਮੇਤ ਗਰੀਨ ਸਿਟੀ, ਫੇਜ਼-2 ਦੀ ਕੋਠੀ ਨੰਬਰ 284 ਵਿੱਚ ਕਿਰਾਏ ਦੇ ਮਕਾਨ ’ਚ ਉਪਰਲੀ ਮੰਜ਼ਿਲ ’ਤੇ ਰਹਿੰਦਾ ਸੀ। ਲੋਕਾਂ ’ਚ ਵੀ ਚਰਚਾ ਹੈ ਕਿ ਦਵਿੰਦਰ ਗਰਗ ਅੰਤਾਂ ਦੇ ਕਰਜ਼ੇ ਅਤੇ ਕੰਮ-ਕਾਰ ਨਾ ਚੱਲਣ ਤੋਂ ਬੇਹੱਦ ਪ੍ਰੇਸ਼ਾਨ ਰਹਿੰਦਾ ਸੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਹਮੀਰਗੜ੍ਹ ’ਚ ਪਤਨੀ ਦੀ ਮੌਤ ਤੋਂ ਦੁਖੀ ਇਕ ਵਿਅਕਤੀ ਨੇ ਆਪਣੇ ਤਿੰਨ ਬੱਚਿਆਂ ਨੂੰ ਫਾਹਾ ਲਾ ਕੇ ਮਾਰਨ ਪਿੱਛੋਂ ਖ਼ੁਦਕੁਸ਼ੀ ਕਰ ਲਈ ਸੀ।

ਖ਼ੁਦਕੁਸ਼ੀ ਨੋਟ ’ਚ ਤੰਗ ਕਰਨ ਵਾਲੇ 9 ਬੰਦਿਆਂ ਦੇ ਨਾਂ: ਐੱਸਐੱਸਪੀ

ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਦਵਿੰਦਰ ਗਰਗ ਦੀ ਦੇਹ ਕੋਲੋਂ ਅੱਠ ਪੰਨਿਆਂ ਦਾ ਖ਼ੁਦਕੁਸ਼ੀ ਨੋਟ ਮਿਲਿਆ ਹੈ ਜਿਸ ’ਚ ਉਸ ਨੂੰ ਤੰਗ ਕਰਨ ਵਾਲੇ 9 ਵਿਅਕਤੀਆਂ ਦੇ ਨਾਂ ਲਿਖੇ ਹਨ। ਇਨ੍ਹਾਂ ’ਚੋਂ ਇਕ ਵਿਅਕਤੀ ਦਿੱਲੀ, ਕੁਝ ਬਠਿੰਡਾ ਜ਼ਿਲ੍ਹੇ ਅਤੇ ਕੁਝ ਸੂਬੇ ਦੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਸ੍ਰੀ ਵਿਰਕ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਘਟਨਾ ਦੇ ਸਬੰਧ ’ਚ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਅਤੇ ਦਵਿੰਦਰ ਕੁਮਾਰ ਵਿਰੁੱਧ ਧਾਰਾ 302 ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All