ਬਠਿੰਡਾ (ਮਨੋਜ ਸ਼ਰਮਾ): ਜ਼ਿਲ੍ਹੇ ਦੇ ਪਿੰਡ ਮਹਿਮਾ ਸਰਕਾਰੀ ਨੇ ਕੇਂਦਰ ਸਰਕਾਰ ਦੀ ਨੀਤੀਆਂ ਤੇ ਲਗਾਤਾਰ ਵਿਰੋਧ ਦਰਜ ਕਰਵਾਉਂਦਿਆਂ ਪਿੰਡ ਦੇ ਗੁਰੂ ਘਰ ਤੋਂ ਅਰਦਾਸ ਕਰਨ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਬਰਜਿੰਦਰ ਸਿੰਘ ਬਰਾੜ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਬਰਾੜ ਨੇ ਅੱਠਵਾਂ ਜਥਾ ਰਵਾਨਾ ਕੀਤਾ। ਇਸ ਮੌਕੇ ਦਿੱਲੀ ਜਾਣ ਵਾਲੇ ਬੀਕੇਯੂ ਉਗਰਾਹਾਂ ਦੇ ਪਿੰਡ ਪ੍ਰਧਾਨ ਪ੍ਰਿਤਪਾਲ ਸਿੰਘ ਮਨਪ੍ਰੀਤ ਸਿੰਘ , ਚਰਨਾ ਸਿੰਘ , ਲਵਪ੍ਰੀਤ ਸਿੰਘ ,ਬਿੰਦੂ ਸ਼ਰਮਾ ਗੁਰਜੀਤ ਸਿੰਘ , ਬੇਅੰਤ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵੱਲੋਂ ਲਗਾਤਾਰ ਕਿਸਾਨ ਅੰਦੋਲਨ ਵਿਚ ਆਪਣੇ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਖੇਤੀ ਬਿੱਲਾਂ ਦੀ ਵਾਪਸੀ ਤੱਕ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਐਲਾਨ ਕੀਤਾ ਕਿ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਣਗੇ ਪਿੰਡ ਵੱਲੋਂ ਦੁੱਧ ਤੋਂ ਇਲਾਵਾ ਸਿਲੰਡਰ ਸਮੇਤ ਹੋਰ ਖਾਣ-ਪੀਣ ਦਾ ਰਸਦ ਵੀ ਭੇਜੀ ਗਈ। ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਪੱਖੇ ਵੀ ਭੇਜੇ ਗਏ ਹਨ। ਇਸ ਮੌਕੇ ਬੀਕੇਯੂ ਦੇ ਝੰਡੇ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਸਾਬਕਾ ਸਰਪੰਚ ਸੁਖਰਾਜ ਸਿੰਘ ਰਾਜੀ ਅਤੇ ਪਿੰਡ ਦੇ ਹੋਰ ਮੋਹਤਵਾਰ ਮੌਜੂਦ ਸਨ।