
ਪੱਤਰ ਪ੍ਰੇਰਕ
ਬਠਿੰਡਾ, 7 ਦਸੰਬਰ
ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੂੰ ਨੇਪਾਲ ਦੀ ਸਭ ਤੋਂ ਨਾਮਵਰ ਤ੍ਰਿਭੁਵਨ ਯੂਨੀਵਰਸਿਟੀ ਵੱਲੋਂ 9 ਦਸੰਬਰ ਨੂੰ ਹੋਣ ਵਾਲੇ 48ਵੇਂ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ’ਵਰਸਿਟੀ ਦੇ ਚਾਂਸਲਰ ਹਨ, ਜਦੋਂਕਿ ਸਿੱਖਿਆ ਮੰਤਰੀ ਪ੍ਰੋ-ਚਾਂਸਲਰ ਹਨ। ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵੀਸੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇਪਾਲ ਦੇ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਡਿਗਰੀ ਪ੍ਰਾਪਤ ਕਰਨ ਵਾਲੇ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ