
ਪੱਤਰ ਪ੍ਰੇਰਕ
ਬਠਿੰਡਾ, 10 ਜਨਵਰੀ
ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ