
ਪੱਤਰ ਪ੍ਰੇਰਕ
ਬਠਿੰਡਾ, 6 ਅਪਰੈਲ
ਨਜ਼ਦੀਕੀ ਪਿੰਡ ਜੋਧਪੁਰ ਪਾਖਰ ਵਿੱਚ ਬੀਤੇ ਕੱਲ੍ਹ ਅੱਗ ਲੱਗਣ ਕਾਰਨ ਵਿਧਵਾ ਔਰਤ ਦੇ ਘਰ ਦਾ ਸਾਰਾ ਸਾਮਾਨ ਸੜ ਗਿਆ।
ਘਟਨਾ ਸਮੇਂ ਪਰਿਵਾਰ ਮਜ਼ਦੂਰੀ ਕਰਨ ਗਿਆ ਹੋਇਆ ਸੀ। ਪਿੰਡ ਵਾਸੀਆਂ ਮੁਤਾਬਕ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਸਰਪੰਚ ਕਪੂਰ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਧਵਾ ਛਿੰਦਰ ਕੌਰ ਆਪਣੇ ਦੋ ਕਮਰਿਆਂ ਦੇ ਮਕਾਨ ਵਿੱਚ ਪਰਿਵਾਰ ਸਮੇਤ ਰਹਿ ਰਹੀ ਸੀ। ਛਿੰਦਰ ਕੌਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਟੈਲੀਵਿਜ਼ਨ, ਪੱਖਾ, ਕੱਪੜੇ ਤੋਂ ਇਲਾਵਾ ਪੇਟੀ ਵਿੱਚ ਪਿਆ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ