
ਸ਼ਗਨ ਕਟਾਰੀਆ
ਬਠਿੰਡਾ, 5 ਫ਼ਰਵਰੀ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਖੁਲਾਸਾ ਉਨ੍ਹਾਂ ਡਾ. ਪਰਮਪ੍ਰੀਤ ਸਿੰਘ ਨਾਗਪਾਲ ਵੱਲੋਂ ਪੂਰੇ ਐਕਟਿਵ ਜੋੜ ਬਦਲਣ ਦੇ ਰੋਬੋਟ ਨੂੰ ਲਾਂਚ ਕਰਨ ਸਮੇਂ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਨਾਗਪਾਲ ਹਸਪਤਾਲ ਬਠਿੰਡਾ ਸ਼ਹਿਰ ਲਈ ਬਹੁਤ ਵਧੀਆ ਦ੍ਰਿਸ਼ਟੀਕੋਣ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਾਲਾਂ ’ਚ ਪੰਜਾਬ ਹੀ ਨਹੀਂ ਸਗੋਂ ਹਿੰਦੁਸਤਾਨ ਤੋਂ ਇਲਾਵਾ ਵਿਦੇਸ਼ਾਂ ’ਚ ਵੀ ਹੈਲਥ ਟੂਰਿਜ਼ਮ ਨੂੰ ਉਤਸ਼ਾਹਿਤ ਕਰਕੇ ਬਠਿੰਡਾ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣਾ ਚਾਹੁੰਦੇ ਹਨ।
ਡਾ. ਪਰਮਪ੍ਰੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਕਿਵੇਂ ਰੋਬੋਟਿਕ ਤਕਨੀਕ ਜੋੜ ਬਦਲਣ ਦੀਆਂ ਸਰਜਰੀਆਂ ਵਿੱਚ ਲਾਭਦਾਇਕ ਸਾਬਿਤ ਹੋਏਗੀ ਅਤੇ ਮੁਸ਼ਕਿਲਾਂ ਘੱਟ ਕਰਕੇ ਲੋਕ ਵਧੀਆ ਨਤੀਜੇ ਲੈ ਸਕਦੇ ਹਾਂ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਚੀਫ਼ ਵਿੱਪ੍ਹ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਪੰਜਾਬ ਟਰੇਡਰਜ਼ ਕਮਿਸ਼ਨ ਅਨਿਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਪੰਜਾਬ ਐਡਵੋਕੇਟ ਨਵਦੀਪ ਜੀਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਤੇ ਹੋਰ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ