ਕੇਂਦਰੀ ’ਵਰਸਿਟੀ ਦੇ ਫੈਕਲਟੀ ਮੈਂਬਰਾਂ ਦਾ ਨਾਂ ਕੌਮਾਂਤਰੀ ਵਿਗਿਆਨੀਆਂ ਦੀ ਸੂਚੀ ’ਚ ਸ਼ਾਮਲ

ਕੇਂਦਰੀ ’ਵਰਸਿਟੀ ਦੇ ਫੈਕਲਟੀ ਮੈਂਬਰਾਂ ਦਾ ਨਾਂ ਕੌਮਾਂਤਰੀ ਵਿਗਿਆਨੀਆਂ ਦੀ ਸੂਚੀ ’ਚ ਸ਼ਾਮਲ

ਪੱਤਰ ਪ੍ਰੇਰਕ

ਬਠਿੰਡਾ, 26 ਅਕਤੂਬਰ

ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਦੇ ਸੱਤ ਫੈਕਲਟੀ ਮੈਂਬਰਾਂ ਅਤੇ ਇੱਕ ਸਾਬਕਾ ਵਿਦਿਆਰਥੀ ਨੇ ਸਟੈਨਫੋਰਡ ਯੂਨੀਵਰਸਿਟੀ ਯੂਐੱਸਏ ਵੱਲੋਂ ਜਾਰੀ ਤੇ ਐਲਸੇਵੀਅਰ ਬੀ.ਵੀ. ਦੁਆਰਾ 19 ਅਕਤੂਬਰ ਨੂੰ ਪ੍ਰਕਾਸ਼ਿਤ ‘ਸਟੈਨਫੋਰਡ ਹਵਾਲਾ ਸੂਚਕਾਂ ਦੇ ਅਪਡੇਟ ਕੀਤੇ ਗਏ ਵਿਗਿਆਨ-ਵਿਆਪਕ ਡੇਟਾਬੇਸ’ ਸਿਰਲੇਖ ਵਾਲੀ ਟੌਪ ਇੰਟਰਨੈਸ਼ਨਲ ਸਾਇੰਟਿਸਟ ਲਿਸਟ ਵਿੱਚ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵਿੱਚ ਪ੍ਰੋ. ਵਿਨੋਦ ਕੁਮਾਰ ਗਰਗ, ਡਾ. ਸ਼ਸ਼ਾਂਕ ਕੁਮਾਰ, ਡਾ. ਅਸ਼ੋਕ ਕੁਮਾਰ, ਡਾ. ਨਾਸਿਰ ਸਲਾਮ, ਪ੍ਰੋ. ਰਾਜ ਕੁਮਾਰ, ਡਾ. ਵਿਕਾਸ ਜੈਤਕ ਅਤੇ ਡਾ. ਸੁਰੇਸ਼ ਥਰੇਜਾ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਵਿਦਿਆਰਥੀ ਡਾ. ਅਨਿਲ ਆਰੀਆ ਨੇ ਵੀ ਇਸ ਸੂਚੀ ਵਿੱਚ ਜਗ੍ਹਾ ਬਣਾਈ ਹੈ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਉਪਰੋਕਤ ਵਿਗਿਆਨੀਆਂ ਨੂੰ ਸ਼ਾਨਦਾਰ ਖੋਜ ਕਾਰਜ ਸਦਕਾ ਯੂਨੀਵਰਸਿਟੀ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ। ਰਜਿਸਟਰਾਰ ਕੰਵਲ ਪਾਲ ਸਿੰਘ ਮੁੰਦਰਾ ਨੇ ਸੀਯੂਪੀਬੀ ਦੇ ਵਿਗਿਆਨੀਆਂ ਦੀ ਸ਼ਲਾਘਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All