‘ਰੰਗਲਾ ਪੰਜਾਬ’ ਬਣਾਉਣ ਦਾ ਰਾਹ ਖੇਤਾਂ ਵਿੱਚੋਂ ਹੋ ਕੇ ਲੰਘਦੈ: ਸੰਧਵਾਂ : The Tribune India

‘ਰੰਗਲਾ ਪੰਜਾਬ’ ਬਣਾਉਣ ਦਾ ਰਾਹ ਖੇਤਾਂ ਵਿੱਚੋਂ ਹੋ ਕੇ ਲੰਘਦੈ: ਸੰਧਵਾਂ

‘ਰੰਗਲਾ ਪੰਜਾਬ’ ਬਣਾਉਣ ਦਾ ਰਾਹ ਖੇਤਾਂ ਵਿੱਚੋਂ ਹੋ ਕੇ ਲੰਘਦੈ: ਸੰਧਵਾਂ

‘ਮੇਲਾ ਜਾਗਦੇ ਜੁਗਨੂੰਆਂ ਦਾ’ ਵਿੱਚ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।

ਸ਼ਗਨ ਕਟਾਰੀਆ / ਮਨੋਜ ਸ਼ਰਮਾ

ਬਠਿੰਡਾ, 3 ਦਸੰਬਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਦੇਸ਼ ਨੂੰ ਤਕੜਾ ਕਰਨ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਰਸਤਾ ਖੇਤਾਂ ਵਿੱਚੋਂ ਹੋ ਕੇ ਲੰਘਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਰਿਆ-ਦਿਲੀ ਵਿਖਾਉਂਦਿਆਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਰਾਹਾਂ ’ਤੇ ਪਹੁੰਚਾਉਣ ਲਈ ਸੜਕਾਂ ਚਾਲੂ ਰੱਖਣੀਆਂ ਹੋਣਗੀਆਂ, ਤਾਂ ਜੋ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

ਸਾਹਿਤ ਪਾਸਾਰ ਮੰਚ ਪੰਜਾਬ, ਪ੍ਰੋਗਰੈਸਿਵ ਬੀ. ਕੀਪਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਕਰਵਾਏ ਜਾ ਰਹੇ ਚਾਰ ਰੋਜ਼ਾ ਪ੍ਰੋਗਰਾਮ ‘ਮੇਲਾ ਜਾਗਦੇ ਜੁਗਨੂੰਆਂ ਦਾ’ ਦੇ ਅੱਜ ਤੀਜੇ ਦਿਨ ਸ੍ਰੀ ਸੰਧਵਾਂ ਨੇ ਮੇਲਾ ਪ੍ਰਬੰਧਕਾਂ ਦੀ ਪ੍ਰਸੰਸਾ ਕੀਤੀ। ਸ੍ਰੀ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀਆਂ ਗੱਲਾਂ ਹੁਣ ਪੰਜਾਬ ਵਿਧਾਨ ਵਿੱਚ ਵੀ ਹੋਣਗੀਆਂ, ਜਦਕਿ ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਇੱਕ-ਦੂਜੇ ਨੂੰ ਨਿੰਦਦੀਆਂ ਹੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀ ਮੁੱਖ ਲੋੜ ਹੈ ਕਿ ਕਿਸਾਨੀ ਨੂੰ ਬਚਾਉਣ ਅਤੇ ਪ੍ਰਫੁੱਲਤ ਕਰਨ ਲਈ ਆਪਸੀ ਸੰਵਾਦ ਦੀ ਆਦਤ ਪਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਭਾਈ ਘਨ੍ਹੱਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫ਼ਰੀਦਕੋਟ’ ਦੇ ਸਹਿਯੋਗ ਨਾਲ ਹੁਣ ਤੱਕ 2100 ਤੋਂ ਵੱਧ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਅਤੇ ਅਗਾਂਹਵਧੂ ਕਿਸਾਨਾਂ ਅਤੇ ਵਾਤਾਵਰਨ ਪ੍ਰੇਮੀਆਂ ਦਾ ਸਨਮਾਨ ਕੀਤਾ ਜਾ ਚੁੱਕਿਆ ਹੈ।

ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਨੂੰ 2 ਲੱਖ ਰੁਪਏ ਦੀ ਸਹਿਯੋਗ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਖਾਸ ਤੌਰ ’ਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਵੱਟਾਂ ’ਤੇ ਝੋਨਾ ਲਾਉਣ ਦੀ ਤਕਨੀਕ ਪੈਦਾ ਕਰਨ ਅਤੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਡਾ. ਦਲੇਲ ਸਿੰਘ ਅਤੇ ਗੈਰ ਮਸ਼ੀਨੀ ਮਰਚਰ ਵਾਲੀ ਤਕਨੀਕ ਨਾਲ ਕਣਕ ਦੀ ਬਿਜਾਈ ਵਾਲੀ ਤਕਨੀਕ ਬਣਾਉਣ ਵਾਲੇ ਗਿਆਨ ਸਿੰਘ ਤੋਂ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੰਧਵਾਂ ਵੱਲੋਂ ਮੇਲੇ ਵਿੱਚ ਲਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪੁਰਾਤਨ ਵਸਤਾਂ ਅਤੇ ਆਰਗੈਨਿਕ ਉਤਪਾਦਾਂ ਦੀਆਂ ਸਟਾਲਾਂ ਤੋਂ ਇਲਾਵਾ ਪੁਸਤਕ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ ਗਿਆ। ਅੱਜ ਮੇਲੇ ’ਚ ਖੇਤੀ ਮਾਹਿਰ ਡਾ. ਦਵਿੰਦਰ ਸ਼ਰਮਾ ਨੇ ਮੌਜੂਦਾ ਕਿਸਾਨੀ ਸੰਕਟ ਅਤੇ ਭਵਿੱਖੀ ਖੇਤੀਬਾੜੀ ਬਾਰੇ ਸੰਭਾਵਨਾਵਾਂ ਸਬੰਧੀ ਜਾਣੂ ਕਰਵਾਉਂਦਿਆਂ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਚੈਅਰਮੇਨ ਜੰਗਲਾਤ ਵਿਭਾਗ ਰਾਕੇਸ਼ ਪੁਰੀ ਅਤੇ ‘ਆਪ’ ਦੇ ਬੁਲਾਰੇ ਅਤੇ ਜੁਆਇੰਟ ਸਕੱਤਰ ਨੀਲ ਗਰਗ, ਆਰਟੀਏ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਫ਼ੰਕਸ਼ਨਲ ਮੈਨੇਜਰ ਸੁਖਵਿੰਦਰ ਸਿੰਘ ਚੱਠਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦਾ ਦੇਹਾਂਤ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦਾ ਦੇਹਾਂਤ

ਦੁਬਈ ਦੇ ਹਸਪਤਾਲ ਵਿੱਚ ਲਿਆ ਆਖਰੀ ਸਾਹ

ਅਮਰੀਕਾ ਨੇ ਚੀਨ ਦੇ ਨਿਗਰਾਨੀ ਗੁਬਾਰੇ ਨੂੰ ਐਟਲਾਂਟਿਕ ਮਹਾਸਾਗਰ ਵਿੱਚ ਡੇਗਿਆ

ਅਮਰੀਕਾ ਨੇ ਚੀਨ ਦੇ ਨਿਗਰਾਨੀ ਗੁਬਾਰੇ ਨੂੰ ਐਟਲਾਂਟਿਕ ਮਹਾਸਾਗਰ ਵਿੱਚ ਡੇਗਿਆ

ਚੀਨ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਅਮਰੀਕਾ ਨੂੰ ਗੰਭੀਰ ਨਤੀਜੇ ਭੁਗਤਨ ਦ...

ਵਿਨੋਦ ਕਾਂਬਲੀ ਖ਼ਿਲਾਫ਼ ਪਰਚਾ ਦਰਜ

ਵਿਨੋਦ ਕਾਂਬਲੀ ਖ਼ਿਲਾਫ਼ ਪਰਚਾ ਦਰਜ

ਨਸ਼ੇ ਦੀ ਹਾਲਤ ਵਿੱਚ ਪਤਨੀ ਨਾਲ ਕੁੱਟਮਾਰ ਕਰਨ ਦਾ ਦੋਸ਼

ਪਾਪੂਲਰ ਫਰੰਟ ਆਫ ਇੰਡੀਆ ਦੇ ਤਿੰਨ ਹੋਰ ਮੈਂਬਰ ਗ੍ਰਿਫ਼ਤਾਰ

ਪਾਪੂਲਰ ਫਰੰਟ ਆਫ ਇੰਡੀਆ ਦੇ ਤਿੰਨ ਹੋਰ ਮੈਂਬਰ ਗ੍ਰਿਫ਼ਤਾਰ

ਸਰਕਾਰ ਖ਼ਿਲਾਫ਼ ਸਾਜ਼ਿਸ਼ ਰਚਨ ਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦ...

ਸ਼ਹਿਰ

View All