ਬਠਿੰਡਾ (ਪੱਤਰ ਪ੍ਰੇਰਕ) ਬੀਤੀ ਰਾਤ ਟਰੈਕਟਰ-ਟਰਾਲੀ ਚਾਲਕ ਦੀ ਬਠਿੰਡਾ ਸਰਹੰਦ ਨਹਿਰ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਇਹ ਦੁਰਘਟਨਾ ਪਿੰਡ ਪੂਹਲਾ ਨੇੜੇ ਰਾਤ 1 ਵਜੇ ਉਸ ਵੇਲੇ ਵਾਪਰੀ ਜਦੋਂ ਟਰੈਕਟਰ ਦਾ ਮੂਹਰਲਾ ਟਾਇਰ ਪੰਕਚਰ ਹੋਣ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ।ਪਿੰਡ ਦੇ ਲੋਕਾਂ ਨੇ ਟਰੈਕਟਰ ਚਾਲਕ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਰਾਤ ਦਾ ਹਨੇਰਾ ਹੋਣ ਕਾਰਨ ਉਹ ਸਫਲ ਨਹੀਂ ਹੋ ਸਕੇ। ਸਵੇਰੇ ਹੈਡਰਾ ਮਸ਼ੀਨਾਂ ਨਾਲ ਟਰੈਕਟਰ ਟਰਾਲੀ ਨੂੰ ਬਾਹਰ ਕੱਢਿਆ ਤਾਂ ਚਾਲਕ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਸ਼ਨਾਖਤ ਹਰਪਾਲ ਸਿੰਘ (23) ਪੁੱਤਰ ਕੁਲਵੰਤ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਹਸਪਤਾਲ ਲਿਜਾਇਆ ਗਿਆ ਹੈ।