ਸੜਕ ਹਾਦਸੇ ਵਿੱਚ ਪਿਤਾ-ਪੁੱਤਰ ਸਣੇ ਤਿੰਨ ਮੌਤਾਂ

ਸੜਕ ਹਾਦਸੇ ਵਿੱਚ ਪਿਤਾ-ਪੁੱਤਰ ਸਣੇ ਤਿੰਨ ਮੌਤਾਂ

ਰਾਜਿੰਦਰ ਸਿੰਘ ਮਰਾਹੜ

ਭਗਤਾ ਭਾਈ, 24 ਅਕਤੂਬਰ

ਨਜ਼ਦੀਕੀ ਪਿੰਡ ਸਿਰੀਏਵਾਲਾ ਦੇ ਬੱਸ ਸਟੈਂਡ ਕੋਲ ਬੀਤੀ ਰਾਤ ਕਾਰ ਅਤੇ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਟਰੈਕਟਰ-ਟਰਾਲੀ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਵਿਚ ਪਿਓ ਪੁੱਤਰ ਸਮੇਤ ਇਕ ਹੋਰ ਵਿਅਕਤੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸਾਰੇ ਵਿਅਕਤੀ ਨੇੜਲੇ ਪਿੰਡ ਥਰਾਜ ਵਿਖੇ ਵਿਆਹ ਵਿਚ ਭਾਗ ਲੈਣ ਤੋਂ ਬਾਅਦ ਆਪਣੇ ਘਰ ਪਰਤ ਰਹੇ ਸਨ। ਮ੍ਰਿਤਕ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ (43), ਉਸ ਦੇ ਪੁੱਤਰ ਅਬੀਦੀਪ ਸਿੰਘ (14) ਵਾਸੀ ਪਾਵਰ ਹਾਊਸ ਰੋਡ ਬਠਿੰਡਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਿਰਨ ਅਰੋੜਾ ਵਾਸੀ ਫਰੀਦਕੋਟ ਵਜੋਂ ਹੋਈ ਹੈ। ਜ਼ਖਮੀਆਂ ਨੂੰ ਆਦੇਸ਼ ਹਸਪਤਾਲ ਭੁੱਚੋ ਵਿਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਥਾਣੇ ਦੀ ਪੁਲੀਸ ਨੇ ਇਸ ਸਬੰਧ ਵਿਚ ਨਾਮਲੂਮ ਟਰੈਕਟਰ ਚਾਲਕ ਖ਼ਿਲਾਫ਼ ਮੁਕਦਮਾ ਦਰਜ ਕੀਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All