ਸਮੇਂ ਦੀ ਗੱਲ: ਮੁਜ਼ਾਹਰਾਕਾਰੀਆਂ ਨੇ ਕੀਤੀਆਂ ਬਾਜਵਾ ਦੀ ਸਿਹਤਯਾਬੀ ਲਈ ਦੁਆਵਾਂ

ਸਮੇਂ ਦੀ ਗੱਲ: ਮੁਜ਼ਾਹਰਾਕਾਰੀਆਂ ਨੇ ਕੀਤੀਆਂ ਬਾਜਵਾ ਦੀ ਸਿਹਤਯਾਬੀ ਲਈ ਦੁਆਵਾਂ

ਬਠਿੰਡਾ ’ਚ ਰੋਸ ਮੁਜ਼ਾਹਰਾ ਕਰਦੇ ਹੋਏ ਫਾਰਮਾਸਿਸਟ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 11 ਜੁਲਾਈ

ਰੂਰਲ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਦੇ ਵਰਕਰਾਂ ਨੇ ਆਪਣੀਆਂ ਸੇਵਾਵਾਂ ਨਿਯਮਿਤ ਕਰਾਉਣ ਲਈ ਅੱਜ 23ਵੇਂ ਦਿਨ ਵੀ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਰੋਨਾ ਪਾਜ਼ੇਟਿਵ ਆਏ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਉਨ੍ਹਾਂ ਦੇ ਸਮੂਹ ਅਮਲੇ ਦੀ ਚੰਗੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇੱਥੇ ਪੰਚਾਇਤ ਮੰਤਰੀ ਦੀ ਕੋਠੀ ਦੇ ਘਿਰਾਓ ਨੂੰ ਮੁਲਤਵੀ ਕਰਨ ਦਾ ਐਲਾਨ ਕਰਦਿਆਂ ਜ਼ਿਲ੍ਹਾ ਪੱਧਰੀ ਧਰਨੇ ਪਹਿਲਾਂ ਵਾਂਗ ਹੀ ਜਾਰੀ ਰੱਖਣ ਦੀ ਗੱਲ ਕਹੀ ਗਈ। ਵਿਖਾਵਾਕਾਰੀਆਂ ਨੇ ਗਿਲ਼ਾ ਕੀਤਾ ਕਿ ਉਹ 14 ਸਾਲਾਂ ਤੋਂ ਠੇਕੇ ’ਤੇ ਨੌਕਰੀ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕਰ ਰਹੀ। ਅੱਜ ਦੇ ਪ੍ਰਦਰਸ਼ਨ ਵਿੱਚ ਭੂਸ਼ਨ ਕੁਮਾਰ, ਮਹੇਸ਼ ਕੁਮਾਰ, ਰਾਜ ਰਾਣੀ, ਹਰਪ੍ਰੀਤ ਕੌਰ, ਜਗਮੋਹਨ ਸ਼ਰਮਾ, ਅਜੈ ਕੁਮਾਰ, ਨੀਲਮ ਸ਼ਰਮਾ, ਰਾਜਿੰਦਰ ਕੁਮਾਰ, ਕ੍ਰਿਸ਼ਨ ਕੁਮਾਰ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All