ਲੁਧਿਆਣਾ: ਕੇਂਦਰੀ ਜੇਲ੍ਹ ਦੇ ਅੰਦਰੋਂ ਚੈੱਕਿੰਗ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀਆਂ ਜਗਦੀਸ਼ ਸਿੰਘ, ਸਤਿਅਮ ਕੁਮਾਰ ਅਤੇ ਬਲਵਿੰਦਰ ਸਿੰਘ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾਂ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ