ਲਖਵਿੰਦਰ ਸਿੰਘ
ਮਲੋਟ, 23 ਸਤੰਬਰ
ਮਲੋਟ ਤੋ ਬਠਿੰਡਾ ਰੋਡ ’ਤੇ ਸਥਿਤ ਦਸਮੇਸ਼ ਨਰਸਿੰਗ ਕਾਲਜ ਦੇ ਨਜ਼ਦੀਕ ਅੱਜ ਵਾਪਰੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੁਤਾਰਿਆਂਵਾਲੀ ਦੇ ਵਸਨੀਕ ਦੋ ਨੌਜਵਾਨ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਠਿੰਡਾ ਤੋਂ ਮਲੋਟ ਵੱਲ ਆ ਰਹੇ ਸਨ, ਉਹ ਜਿਉਂ ਹੀ ਮਲੋਟ ਨਜ਼ਦੀਕ ਦਸਮੇਸ਼ ਨਰਸਿੰਗ ਕਾਲਜ ਕੋਲ ਪਹੁੰਚੇ ਤਾਂ ਕਿਸੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਡਿੱਗ ਪਏ, ਜਿਸ ਦੌਰਾਨ ਰੁਪੇਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੀਰਆਸ਼ੂ ਨੂੰ ਗੰਭੀਰ ਹਾਲਤ ਵਿੱਚ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।