DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਫ਼ਰੀਦਕੋਟ ’ਚ MLA Gurdit Singh Sekhon ਦੀ ਰਿਹਾਇਸ਼ ਨੇੜੇ ਅਣਪਛਾਤੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਗਿਆਨੀ ਜ਼ੈਲ ਸਿੰਘ ਮਾਰਕੀਟ ਕੋਲ ਖ਼ੂਨ ਨਾਲ ਲੱਥਪੱਥ ਮਿਲੀ ਲਾਸ਼; ਸਿਰ ਅਤੇ ਚਿਹਰੇ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਸਥਾਨਕ ਸਾਦਿਕ ਰੋਡ ਸਥਿਤ ਗਿਆਨੀ ਜ਼ੈਲ ਸਿੰਘ ਮਾਰਕੀਟ ਨੇੜੇ ਸ਼ਨੀਵਾਰ ਸਵੇਰੇ ਲਗਭਗ 45 ਸਾਲਾ ਅਣਪਛਾਤੇ ਵਿਅਕਤੀ ਦਾ ਭੇਦਭਰੇ ਹਾਲਾਤ ਵਿੱਚ ਕਤਲ ਹੋਣ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਵਾਲੀ ਥਾਂ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਹੈ, ਜਿਸ ਕਾਰਨ ਇਲਾਕੇ ਦੀ ਸੁਰੱਖਿਆ ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਰਾਹਗੀਰਾਂ ਨੇ ਮ੍ਰਿਤਕ ਨੂੰ ਖ਼ੂਨ ਨਾਲ ਲੱਥਪੱਥ ਹਾਲਤ ’ਚ ਦੇਖ ਕੇ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ। ਉਸ ਦੇ ਸਿਰ ਅਤੇ ਚਿਹਰੇ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ। ਸੂਚਨਾ ਮਿਲਦਿਆਂ ਹੀ ਐੱਸ.ਪੀ. (ਸਿਟੀ) ਨਰਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ-2 ਦੀ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

Advertisement

ਮੁੱਢਲੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਵਿਅਕਤੀ ’ਤੇ ਕਿਸੇ ਭਾਰੀ ਹਥਿਆਰ ਨਾਲ ਵਾਰ-ਵਾਰ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਉਸ ਦੇ ਸਿਰ ਅਤੇ ਚਿਹਰੇ ’ਤੇ ਡੂੰਘਾ ਜ਼ਖ਼ਮ ਆਇਆ ਹੈ। ਚਿਹਰਾ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਰਕੇ ਪੁਲੀਸ ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਕਰ ਸਕੀ ਹੈ। ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਫਿੰਗਰਪ੍ਰਿੰਟ ਅਤੇ ਹੋਰ ਸਬੂਤ ਇਕੱਠੇ ਕਰ ਲਏ ਹਨ। ਸਥਾਨਕ ਦੁਕਾਨਦਾਰਾਂ ਅਨੁਸਾਰ ਮ੍ਰਿਤਕ ਨੂੰ ਅਕਸਰ ਆਸ-ਪਾਸ ਦੇ ਬਾਜ਼ਾਰ ’ਚ ਘੁੰਮਦੇ ਦੇਖਿਆ ਜਾਂਦਾ ਸੀ, ਪਰ ਹਾਲੇ ਤੱਕ ਕੋਈ ਵੀ ਵਾਰਸ ਲਾਸ਼ ਦਾ ਦਾਅਵਾ ਕਰਨ ਲਈ ਅੱਗੇ ਨਹੀਂ ਆਇਆ।

Advertisement

ਐੱਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਤੇ ਮ੍ਰਿਤਕ ਦੀ ਸ਼ਨਾਖ਼ਤ ਲਈ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।

Advertisement
×