ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ
ਬਠਿੰਡਾ, 16 ਜੂਨ
ਖੇਡ ਵਿਭਾਗ ਪੰਜਾਬ ਵੱਲੋਂ ਆਜ਼ਾਦੀ ਦੀ 75ਵੀਂ ਵਰੇਗੰਢ੍ਹ ਨੂੰ ਸਮਰਪਿਤ ਇੱਥੇ ਓਪਨ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਮੁਕਤਸਰ ਜ਼ਿਲਿ੍ਹਆਂ ਦੇ ਲੜਕਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ।
ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਸਿੱਧੂ ਨੇ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰ ਕੇ ਕੀਤਾ। ਪਹਿਲਾ ਮੈਚ ਬਠਿੰਡਾ-ਫ਼ਰੀਦਕੋਟ ਵਿਚਕਾਰ ਹੋਇਆ। ਇਸ ਵਿੱਚ ਬਠਿੰਡਾ ਨੇ ਫ਼ਰੀਦਕੋਟ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿਚਕਾਰ ਮੈਚ ਹੋਇਆ। ਇਸ ਵਿਚ ਮਾਨਸਾ ਨੇ ਸ਼੍ਰੀ ਮੁਕਤਸਰ ਸਾਹਿਬ ਨੂੰ 2-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਫ਼ਾਈਨਲ ਮੈਚ ਮਾਨਸਾ ਅਤੇ ਬਠਿੰਡਾ ਵਿਚਕਾਰ ਹੋਇਆ। ਇਸ ਵਿਚ ਮਾਨਸਾ ਨੇ ਬਠਿੰਡਾ ਨੂੰ 2-0 ਨਾਲ ਹਰਾ ਕੇ ਮਾਨਸਾ ਨੇ ਪਹਿਲਾ ਸਥਾਨ ਅਤੇ ਬਠਿੰਡਾ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਵਾਲੀਬਾਲ ਕੋਚ ਬਠਿੰਡਾ ਹਰਪ੍ਰੀਤ ਸਿੰਘ, ਜਗਜੀਤ ਸਿੰਘ, ਹੁਕਮਜੀਤ ਕੌਰ, ਵਾਲੀਬਾਲ ਕੋਚ ਫ਼ਰੀਦਕੋਟ ਮਨਪ੍ਰੀਤ ਕੌਰ, ਸੁਖਰਾਜ ਸਿੰਘ, ਵਾਲੀਬਾਲ ਕੋਚ ਮਾਨਸਾ ਗੁਰਪ੍ਰੀਤ ਸਿੰਘ, ਹਾਕੀ ਕੋਚ ਰਾਜਵੰਤ ਸਿੰਘ ਹਾਜ਼ਰ ਸਨ।