ਪੱਤਰ ਪ੍ਰੇਰਕ
ਬਠਿੰਡਾ, 14 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਨਵੀਂ ਵੋਟ ਬਣਾਉਣ, ਵੋਟ ਪਾਉਣ, ਵੋਟ ਦੀ ਨੈਤਿਕ ਵਰਤੋਂ ਕਰਨ ਤੇ ਵੋਟ ਪ੍ਰਤੀਸ਼ਤਤਾ 70 ਫੀਸਦੀ ਤੋਂ ਵੱਧ ਕਰਨ ਦਾ ਸੰਦੇਸ਼ ਦਿੰਦੀ ਹੋਈ ਸ਼ਹੀਦ ਨੰਦ ਸਿੰਘ ਚੌਕ ਤੋਂ ਬੱਸ ਸਟੈਂਡ, ਮਾਡਲ ਟਾਊਨ, ਦਾਦੀ-ਪੋਤੀ ਪਾਰਕ, ਜੀਟੀ ਰੋਡ ਤੇ ਅਮਰੀਕ ਸਿੰਘ ਰੋਡ ਹੁੰਦੇ ਹੋਏ ਕਿਲਾ ਮੁਬਾਰਕ ਵਿਖੇ ਪਹੁੰਚੀ।
ਇਸ ਦੌਰਾਨ ਸਵੀਪ ਗਤੀਵਿਧੀਆਂ ਦੇ ਸਹਾਇਕ ਜ਼ਿਲ੍ਹਾ ਨੋਡਲ ਅਫਸਰ ਸੁਰੇਸ਼ ਗੌੜ, ਡੀਡੀਐਫ ਸੁਜੀਤ ਕਿਸ਼ਨ ਤੇ ਬੀਸੀਜੀ ਦੇ ਪ੍ਰਧਾਨ ਪ੍ਰੀਤ ਮਹਿੰਦਰ ਬਰਾੜ ਨੇ ਨੌਜਵਾਨ ਵੋਟਰਾਂ ਤੇ ਆਮ ਲੋਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।