DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ, ਖਜ਼ਾਨਚੀ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦੇ...
  • fb
  • twitter
  • whatsapp
  • whatsapp
Advertisement
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ, ਖਜ਼ਾਨਚੀ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਘਿਰਾਓ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਕੋਲੋਂ ਮੰਗ ਕਰਨਗੇ ਕਿ ਐਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ਼ ਨੂੰ ਲਾਗੂ ਕੀਤਾ ਜਾਵੇ।

Advertisement

ਆਗੂਆਂ ਨੇ ਮੰਗ ਕੀਤੀ ਕਿ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋਂ-ਘੱਟ ਉਜਰਤ 34244 ਰੁਪਏ ਸਮੂਹ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਐਨਲਿਸਟਮੈਂਟ/ਆਊਟਸੋਰਸ ਵਰਕਰਾਂ ’ਤੇ ਲਾਗੂ ਕੀਤੀਆਂ ਜਾਣ। ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ. ਸਹੂਲਤਾਂ ਦਿੱਤੀਆਂ ਜਾਣ। ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟਸੋਰਸ ਵਰਕਰਾਂ ਨੂੰ 8.33 ਪ੍ਰਤੀਸ਼ਤ ਬੋਨਸ ਤਨਖਾਹ ਦੇ ਨਾਲ ਦਿੱਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ/ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ। ਪੰਚਾਇਤਾਂ ਨੂੰ ਹੈਂਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕੀਤੀਆਂ ਜਾਣ।

Advertisement
×