ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਮਈ
ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਸਬ ਜਲ ਸਪਲਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗ ਮੁਖੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਤੇ ਸੰਦੀਪ ਖ਼ਾਨ ਬਾਲਿਆਂਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗੀ ਮੁਖੀ, ਵੱਲੋਂ ਬੀਤੇ ਦਿਨੀ ਵੀਡਿਓ ਕਾਨਫਰੰਸ ਰਾਹੀਂ ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਇਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਆਦਿ ਰਾਹੀਂ ਕੰਮ ਕਰਦੇ ਕਾਮਿਆਂ ਦੀਆਂ ਤਨਖਾਹਾਂ ਰੋਕਣ ਦੇ ਜ਼ੁਬਾਨੀ ਹੁਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਵਿੱਤੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗਿੱਦੜਬਾਹਾ (ਪੱਤਰ ਪ੍ਰੇਰਕ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਗਿੱਦੜਬਾਹਾ ਦੇ ਵਾਟਰ ਵਰਕਸ ਵਿੱਚ ਜਲ ਸਪਲਾਈ ਦੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗ ਦਾ ਪੂਤਲਾ ਫੁਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਬਰਨਾਲਾ (ਖੇਤਰੀ ਪ੍ਰਤੀਨਿਧ) ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਤੇ ਵਿਭਾਗੀ ਮੁਖੀ ਜਸਸ ਵਿਭਾਗ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਤਾਜੋਕੇ ਨੇ ਕਿਹਾ ਕਿ ਵਿਭਾਗ ਮੁਖੀ, ਜਸਸ ਵਿਭਾਗ ਵੱਲੋਂ ਬੀਤੇ ਦਿਨੀਂ ਵੀਡਿਓ ਕਾਨਫਰੰਸ ਰਾਹੀਂ ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕਰਕੇ ਇਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਆਦਿ ਰਾਹੀ ਕੰਮ ਕਰਦੇ ਕਾਮਿਆਂ ਨੂੰ ਪਹਿਲਾਂ ਤੋਂ ਮਿਲਦੀਆਂ ਤੈਅ ਸ਼ੁਦਾ ਤਨਖਾਹਾਂ ਨੂੰ ਰੋਕਣ ਦੇ ਆਦੇਸ਼ ਜੁਬਾਨੀ ਦਿੱਤੇ ਗਏ ਹਨ, ਜਿਸ ਕਾਰਨ ਕਾਮਿਆਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ।