ਸਰਕਾਰ ਬਣਨ ’ਤੇ ਕਬੱਡੀ ਲੀਗ ਤੇ ਵਿਸ਼ਵ ਕੱਪ ਕਰਾਵਾਂਗੇ: ਸੁਖਬੀਰ

ਕਬੱਡੀ ਖਿਡਾਰੀਆਂ, ਕੋਚਾਂ ਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਸਰਕਾਰ ਬਣਨ ’ਤੇ ਕਬੱਡੀ ਲੀਗ ਤੇ ਵਿਸ਼ਵ ਕੱਪ ਕਰਾਵਾਂਗੇ: ਸੁਖਬੀਰ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 6 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਵਾਲੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਕਬੱਡੀ ਕੱਪ ਤੇ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ ਤੇ ਵਰਲਡ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਅੱਜ ਇੱਥੇ ਸੂਬੇ ਭਰ ਤੋਂ ਪਹੁੰਚੇ 400 ਤੋਂ ਵੱਧ ਖਿਡਾਰੀਆਂ ਤੇ ਕਬੱਡੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰ ਰਹੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤਾ ਗਿਆ ਕਬੱਡੀ ਦਾ ਵਿਸ਼ਵ ਕੱਪ ਕਾਂਗਰਸ ਸਰਕਾਰ ਨੇ ਬੰਦ ਕਰਵਾ ਦਿੱਤਾ, ਪਰ ਹੁਣ ਪੰਜਾਬ ’ਚ ਕਬੱਡੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਸੂੁਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਇਸ ਦੀ ਇਨਾਮੀ ਰਾਸ਼ੀ ਇੱਕ ਕਰੋੜ ਰੁਪਏ ਹੋਵੇਗੀ। ਕਬੱਡੀ ਨੂੰ ਕੌਮੀ ਪੱਧਰ ’ਤੇ ਲਿਜਾਣ ਲਈ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਇਨਾਮੀ ਰਾਸ਼ੀ 2 ਕਰੋੜ ਰੁਪਏ ਹੋਵੇਗੀ। ਇਸ ਦੇ ਨਾਲ ਹੀ ਪੰਜ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵਾਲਾ ਕਬੱਡੀ ਵਿਸ਼ਵ ਕੱਪ ਵੀ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਬੱਡੀ ਖਿਡਾਰੀ ਦੀ ਗਰੇਡੇਸ਼ਨ ਕੀਤੀ ਜਾਵੇਗੀ ਤੇ 25 ਲੱਖ ਰੁਪਏ ਦਾ ਬੀਮਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਰਲੇ ਖਿਡਾਰੀਆਂ ਨੂੰ ਸੇਵਾਮੁਕਤੀ ਮਗਰੋਂ ਕੋਚਾਂ ਵਜੋਂ ਭਰਤੀ ਕੀਤਾ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਤੇਜਿੰਦਰ ਸਿੰਘ ਮਿੱਡੂਖੇੜਾ, ਪਰਮਿੰਦਰ ਡੱਲਾ ਤੇ ਹੋਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All