‘ਕੱਲੀ-ਕੱਲੀ’ ਮੰਗ ਮੰਨਵਾ ਕੇ ਹੀ ਦਿੱਲੀਓਂ ਮੁੜਾਂਗੇੇ: ਡੱਲੇਵਾਲ

‘ਕੱਲੀ-ਕੱਲੀ’ ਮੰਗ ਮੰਨਵਾ ਕੇ ਹੀ ਦਿੱਲੀਓਂ ਮੁੜਾਂਗੇੇ: ਡੱਲੇਵਾਲ

ਸ਼ਗਨ ਕਟਾਰੀਆ

ਬਠਿੰਡਾ, 3 ਦਸੰਬਰ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ, ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਮੁਕੱਦਮੇ ਰੱਦ ਕਰਨ, ਬਿਜਲੀ ਸੋਧ ਕਾਨੂੰਨ ਰੱਦ ਕਰਨ, ਪਰਾਲੀ ਦਾ ਕਾਨੂੰਨ ਰੱਦ ਕਰਨ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਮਿਲਣ, ਸ਼ਹੀਦ ਕਿਸਾਨਾਂ ਦੀ ਯਾਦਗਾਰ ਬਣਾਉਣ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀਆਂ ਮੰਗਾਂ ਮੰਨਵਾਏ ਬਗ਼ੈਰ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਮੋਰਚਾ ਖਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਲਈ ਕਿਸਾਨਾਂ ਨੂੰ ਵਹੀਰਾਂ ਘੱਤ ਕੇ ਦਿੱਲੀ ਪਹੁੰਚਣ ਅਤੇ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਸਿੰਘੂ ਬਾਰਡਰ ’ਤੇ ਹੋਈ ਮੀਟਿੰਗ ਵਿਚ ਮੌਜੂਦਾ ਦੌਰ ਤੱਕ ਦੇ ਅੰਦੋਲਨ ਦੀ ਸਮੀਖ਼ਿਆ ਕੀਤੀ ਗਈ। ਮੀਟਿੰਗ ’ਚ ਕਿਹਾ ਗਿਆ ਕਿ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੈ। ਜੇਕਰ ਮੀਟਿੰਗ ਤੋਂ ਪਹਿਲਾਂ ਸਰਕਾਰ ਨੇ ਕਿਸਾਨ ਮੋਰਚੇ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਯੁਕਤ ਮੋਰਚੇ ਵੱਲੋਂ ਸਖ਼ਤ ਐਕਸ਼ਨ ਦਾ ਐਲਾਨ ਕੀਤਾ ਜਾ ਸਕਦਾ ਹੈ।

ਸ੍ਰੀ ਡੱਲੇਵਾਲ ਨੇ ਪੰਜਾਬ ਵਾਸੀਆਂ ਨੂੰ ਕਿਹਾ ਕਿ ਜਿਸ ਦਿਨ ਦਾ ਦਿੱਲੀ ਦੇ ਬਾਰਡਰਾਂ ’ਤੇ ਅੰਦੋਲਨ ਸ਼ੁਰੂ ਹੋਇਆ ਹੈ, ਉਸ ਦਿਨ ਤੋਂ ਹਰਿਆਣਾ ਛੋਟੇ ਭਾਈ ਦਾ ਫਰਜ਼ ਨਿਭਾਉਂਦਾ ਹੋਇਆ ਮੋਰਚੇ ਵਿੱਚ ਆਪਣਾ ਯੋਗਦਾਨ ਪਾਉਂਦਾ ਆ ਰਿਹਾ ਹੈ ਅਤੇ ਹੁਣ ਪੰਜਾਬ ਦਾ ਅਤੇ ਪੰਜਾਬ ਵਾਸੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਰਿਆਣਾ, ਯੂ.ਪੀ. ਅਤੇ ਬਾਕੀ ਦੇਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ, ਜਿਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹਰੇਕ ਸੁਨੇਹੇ ’ਤੇ ਫੁੱਲ ਚੜ੍ਹਾਉਣ ਲਈ ਕੇਸਾਂ ਦੀ ਪਰਵਾਹ ਕੀਤੇ ਬਿਨਾਂ ਆਪਣਾ ਯੋਗਦਾਨ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All