DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ 

ਮੰਗਾਂ ਦੀ ਪ੍ਰਾਪਤੀ ਲਈ ਅਣਮਿੱਥੇ ਸਮੇਂ ਦਾ ਧਰਨਾ ਸੁਰੂ

  • fb
  • twitter
  • whatsapp
  • whatsapp
Advertisement
ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਆਪਣੀਆਂ ਮੰਗਾਂ ਜਿੰਨ੍ਹਾਂ ਵਿੱਚ ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਚਲਾਉਣ, ਮਨਰੇਗਾ ਦਿਹਾੜੀ 700 ਰੁਪਏ, ਮੀਂਹਾ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ, ਔਰਤਾਂ ਨੂੰ 1100 ਰੁਪਏ ਮਹੀਨਾ ਅਤੇ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਮਜ਼ਦੂਰਾਂ ਨੂੰ ਦਿਵਾਉਣ, ਤਿੱਖੇ ਜਮੀਨੀ ਸੁਧਾਰ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਧਰਨਾ ਲਾਕੇ ਮਾਨ ਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਬੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਆਗੂ ਮਿੱਠੂ ਸਿੰਘ ਘੁਦਾ ,ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀਲਾਲ ਤੇ ਦਰਸਨ ਸਿੰਘ ਖਾਲਸਾ ,ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਤੇ ਭਗਵੰਤ ਸਿੰਘ ਧੂਰਕੋਟ, ਮਜਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਤੇ ਲਾਭ ਸਿੰਘ ਅਕਲੀਆ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਮਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਿਆ ਹੈ। ਇਸ ਤੋਂ ਇਲਾਵਾ ਹਰ ਸਾਲ ਮਨਰੇਗਾ ਬਜਟ ਵਿਚ ਕਟੌਤੀ ਕਰਕੇ ਇਸ ਨੂੰ ਖਤਮ ਕਰਨ ਵੱਲ ਵਧਿਆ ਜਾ ਰਿਹਾ ਹੈ।ਬੁਲਾਰਿਆ ਨੇ ਭਗਵੰਤ ਮਾਨ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੇ ਵਾਅਦਿਆ ਨੂੰ ਲਾਗੂ ਕਰਨ ਦੀ ਵਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ ਨੂੰ ਵਿਰੁੱਧ ਚਾਲਾਂ ਚੱਲੀਆਂ ਜਾ ਰਹੀਆ ਹਨ।
Advertisement
×