ਟਰੱਕ ਯੂਨੀਅਨ ਭਵਾਨੀਗੜ੍ਹ ’ਚ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਚੁਣੀ ਗਈ : The Tribune India

ਟਰੱਕ ਯੂਨੀਅਨ ਭਵਾਨੀਗੜ੍ਹ ’ਚ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਚੁਣੀ ਗਈ

ਟਰੱਕ ਯੂਨੀਅਨ ਭਵਾਨੀਗੜ੍ਹ ’ਚ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਚੁਣੀ ਗਈ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 1 ਫਰਵਰੀ

ਅੱਜ ਇਥੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਵਿਖੇ ਸਰਬਸੰਮਤੀ ਨਾਲ ਪੰਜ ਮੈਂਬਰ ਕਮੇਟੀ ਚੁਣੀ ਗਈ, ਜਿਸ ਵਿੱਚ ਪ੍ਰਗਟ ਸਿੰਘ ਢਿੱਲੋਂ,ਰਾਮ ਸਿੰਘ ਬਾਲਦ ਕਲਾਂ,ਅਜੀਤ ਸਿੰਘ, ਨਿਰਭੈ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਨਦਾਮਪੁਰ ਮੈਂਬਰ ਲਏ ਗਏ। ਪਿਛਲੇ ਪ੍ਰਧਾਨ ਹਰਦੀਪ ਸਿੰਘ ਤੂਰ ਵੱਲੋਂ 29 ਜਨਵਰੀ ਨੂੰ ਆਪਣੇ ਕਾਰਜਕਾਲ ਦਾ ਹਿਸਾਬ ਕਿਤਾਬ ਦੇਣ ਉਪਰੰਤ ਨਵੀਂ ਚੋਣ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ ਅਤੇ 6 ਉਮੀਦਵਾਰ ਚੋਣ ਵਿੱਚ ਖੜੇ ਹੋ ਗਏ ਸਨ।

ਇਸੇ ਦੌਰਾਨ ਕੱਲ ਸਾਰੇ ਉਮੀਦਵਾਰ ਵੱਲੋਂ ਆਪਣੇ ਨਾਂ ਵਾਪਸ ਲਏ ਗਏ ਅਤੇ ਪੰਜ ਮੈਬਰੀਂ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਅੱਜ ਸਮੂਹ ਟਰੱਕ ਅਪਰੇਟਰਾਂ ਦੇ ਇਕੱਠ ਵਿੱਚ ਪੰਜ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਅਤੇ ਸਪੱਸ਼ਟ ਕੀਤਾ ਗਿਆ ਕਿ ਕਮੇਟੀ ਵਿੱਚੋਂ ਕੋਈ ਇਕ ਪ੍ਰਧਾਨ ਨਹੀ ਹੋਵੇਗਾ,ਸਗੋਂ ਪੰਚ ਪ੍ਰਧਾਨੀ ਹੋਣਗੇ। ਇਸ ਮੌਕੇ ਪੰਜ ਮੈਂਬਰੀ ਕਮੇਟੀ ਵੱਲੋਂ ਪ੍ਰਗਟ ਸਿੰਘ ਢਿੱਲੋਂ ਨੇ ਸਮੂਹ ਟਰੱਕ ਅਪਰੇਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜ ਮੈਂਬਰੀ ਕਮੇਟੀ ਟਰੱਕ ਯੂਨੀਅਨ ਦੇ ਮਸਲੇ ਸਰਕਾਰ ਤੇ ਪ੍ਰਸ਼ਾਸਨ ਨਾਲ ਮਿਲਕੇ ਹੱਲ ਕਰਵਾਉਣ ਦਾ ਯਤਨ ਕਰੇਗੀ। ਇਸ ਮੌਕੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਤੂਰ, ਵਿਪਨ ਕੁਮਾਰ ਸ਼ਰਮਾ, ਸਰਬਜੀਤ ਸਿੰਘ ਬਿੱਟੂ ਬਲਿਆਲ, ਜਗਮੀਤ ਸਿੰਘ ਭੋਲਾ, ਲਵਲੀ ਸ਼ਰਮਾ, ਹਰਵਿੰਦਰ ਸਿੰਘ ਬੰਟੀ ਢਿੱਲੋਂ ਸਮੇਤ ਟਰੱਕ ਅਪਰੇਟਰ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All