ਟਲੱਹਸੀ, 26 ਮਾਰਚ
ਫਲੋਰੀਡਾ ਵਿੱਚ ਪਾਸ ਕੀਤੇ ਬਿੱਲ ਦੇ ਤਹਿਤ ਨਾਬਾਲਗਾਂ ਉੱਤੇ ਸੋਸ਼ਲ ਮੀਡੀਆ ਉੱਤੇ ਪਾਬੰਦੀ ਹੋਵੇਗੀ, ਜਿਸ ਉੱਤੇ ਗਵਰਨਰ ਰੌਨ ਡੀਸੈਂਟਿਸ ਨੇ ਅੱਜ ਦਸਤਖ਼ਤਰ ਕੀਤੇ ਹਨ। ਜੇ ਬਿੱਲ ਕਾਨੂੰਨੀ ਚੁਣੌਤੀਆਂ ’ਚ ਨਾ ਉਲਝਿਆ ਤਾਂ ਇਹ ਅਮਰੀਕਾ ਵਿੱਚ ਸੋਸ਼ਲ ਮੀਡੀਆ ’ਤੇ ਸਭ ਤੋਂ ਵੱਡੀ ਪਾਬੰਦੀ ਹੋਵੇਗੀ। ਇਸ ਬਿੱਲ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਲਈ ਮਾਪਿਆਂ ਦੀ ਇਜਾਜ਼ਤ ਦੀ ਲੋੜ ਹੋਵੇਗੀ।