DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Australia Petrol Crisis: ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ; ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਪ੍ਰਧਾਨ ਮੰਤਰੀ ਵੱਲੋਂ ਸੰਜਮ ਦੀ ਅਪੀਲ; ਲੋਕਾਂ ਨੂੰ ਜਨਤਕ ਟਰਾਂਸਪੋਰਟ ਅਤੇ Work From Home ਅਪਣਾਉਣ ਦੀ ਸਲਾਹ

  • fb
  • twitter
  • whatsapp
  • whatsapp
Advertisement

Australia Petrol Crisis: ਆਸਟਰੇਲੀਆ ਵਿੱਚ ਗਲੋਬਲ ਸਪਲਾਈ ਚੇਨ ਦੇ ਤਣਾਅ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ ਹੈ, ਜਿਸ ਨਾਲ ਦੇਸ਼ ਵਿੱਚ ਤੇਲ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਪੈਟਰੋਲ ਦੀ ਕੀਮਤ ਕਈ ਖੇਤਰਾਂ ਵਿੱਚ 3.00 ਡਾਲਰ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 67 ਫੀਸਦ ਦਾ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਲੋਕਾਂ ਨੂੰ ਘਬਰਾਹਟ ਵਿੱਚ ਖਰੀਦਦਾਰੀ (Panic buying) ਨਾ ਕਰਨ ਦੀ ਅਪੀਲ ਕੀਤੀ ਹੈ, ਪਰ ਦੇਸ਼ ਕੋਲ ਮੌਜੂਦ ਤੇਲ ਦਾ ਭੰਡਾਰ ਸਿਰਫ 22 ਤੋਂ 38 ਦਿਨਾਂ ਲਈ ਹੀ ਕਾਫ਼ੀ ਹੈ। ਵਿਰੋਧੀ ਧਿਰ ਵੱਲੋਂ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਤੇਲ ਦੀ ਰੇਸ਼ਨਿੰਗ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਤੇਲ ਸੰਕਟ ਦਾ ਸਿੱਧਾ ਅਸਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਅਤੇ ਖੁਰਾਕੀ ਚੀਜ਼ਾਂ ’ਤੇ ਪੈ ਰਿਹਾ ਹੈ, ਜਿਸ ਕਾਰਨ ਮਹਿੰਗਾਈ ਨੇ ਆਮ ਲੋਕਾਂ ਦਾ ਲਕ ਤੋੜ ਦਿੱਤਾ ਹੈ। ਟਰੱਕ ਟਰਾਂਸਪੋਰਟ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਸਪਲਾਈ ਚੇਨ ਡਗਮਗਾ ਗਈ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਨੂੰ ਨਿੱਜੀ ਵਾਹਨਾਂ ਦੀ ਬਜਾਏ ਜਨਤਕ ਰੇਲ ਅਤੇ ਬੱਸ ਸੇਵਾਵਾਂ ਵਰਤਣ ਦੀ ਸਲਾਹ ਦਿੱਤੀ ਹੈ।

Advertisement

ਇਸ ਤੋਂ ਇਲਾਵਾ, ਤੇਲ ਦੀ ਬਚਤ ਕਰਨ ਅਤੇ ਭੀੜ-ਭੜੱਕੇ ਨੂੰ ਘਟਾਉਣ ਲਈ ਕਰਮਚਾਰੀਆਂ ਨੂੰ ਘਰਾਂ ਤੋਂ ਹੀ ਔਨਲਾਈਨ ਕੰਮ (Work from Home) ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮੁਸ਼ਕਲ ਘੜੀ ਵਿੱਚ ਦੇਸ਼ ਦੇ ਸੀਮਤ ਸਾਧਨਾਂ ਨੂੰ ਸਹੀ ਢੰਗ ਨਾਲ ਵਰਤਿਆ ਜਾ ਸਕੇ।

Advertisement

Advertisement
×