DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Share Market ’ਚ ਵੱਡੀ ਗਿਰਾਵਟ; ਸੈਂਸੈਕਸ 525 ਅੰਕ ਡਿੱਗਿਆ !

ਕੌਮਾਂਤਰੀ ਪੱਧਰ ’ਤੇ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਅਮਰੀਕਾ-ਇਰਾਨ ਦਰਮਿਆਨ ਜੰਗ ਵਰਗੇ ਹਾਲਾਤ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਕਵਾਲੀ ਨੇ...

  • fb
  • twitter
  • whatsapp
  • whatsapp
Advertisement

ਕੌਮਾਂਤਰੀ ਪੱਧਰ ’ਤੇ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਅਮਰੀਕਾ-ਇਰਾਨ ਦਰਮਿਆਨ ਜੰਗ ਵਰਗੇ ਹਾਲਾਤ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਕਵਾਲੀ ਨੇ ਬਾਜ਼ਾਰ ਦਾ ਭਰੋਸਾ ਡੇਗ ਦਿੱਤਾ ਹੈ। ਮੰਗਲਵਾਰ ਨੂੰ ਕਾਰੋਬਾਰ ਦੇ ਸ਼ੁਰੂਆਤੀ ਦੌਰ ਵਿੱਚ ਬੀ.ਐੱਸ.ਈ. (BSE) ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 525.44 ਅੰਕ ਡਿੱਗ ਕੇ 75,489.84 ’ਤੇ ਆ ਗਿਆ। ਇਸੇ ਤਰ੍ਹਾਂ ਐੱਨ.ਐੱਸ.ਈ. (NSE) ਦਾ ਨਿਫਟੀ 164.5 ਅੰਕਾਂ ਦੀ ਗਿਰਾਵਟ ਨਾਲ 23,651.35 ’ਤੇ ਕਾਰੋਬਾਰ ਕਰਦਾ ਦੇਖਿਆ ਗਿਆ।

ਬਾਜ਼ਾਰ ਮਾਹਰਾਂ ਅਨੁਸਾਰ ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਿਹਾ ਟਕਰਾਅ ਨਿਵੇਸ਼ਕਾਂ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਰੱਦ ਕਰਨ ਅਤੇ ਜੰਗਬੰਦੀ ਨੂੰ ‘ਨਾ-ਮੰਨਣਯੋਗ’ ਦੱਸਣ ਤੋਂ ਬਾਅਦ ਬਾਜ਼ਾਰ ਵਿੱਚ ਅਨਿਸ਼ਚਿਤਤਾ ਹੋਰ ਗੂੜ੍ਹੀ ਹੋ ਗਈ ਹੈ। ਇਸ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ (ਕੱਚਾ ਤੇਲ) 0.93 ਫੀਸਦੀ ਵਧ ਕੇ 105.2 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ।

Advertisement

Advertisement
Advertisement
×