ਲੰਡਨ, 12 ਅਗਸਤ
ਬਰਤਾਨੀਆ ਵਿਚ ਕਰੋਨਾ ਵਾਇਰਸ ਮਹਾਮਾਰੀ ਕਾਰਨ ਲਾਗੂ ਕੀਤੀ ਤਾਲਾਬੰਦੀ ਨਾਲ ਦੂਜੀ ਤਿਮਾਹੀ ਵਿਚ ਜੀਡੀਪੀ ਵਿਚ 20.4 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ, ਜਿਸ ਨਾਲ ਦੇਸ਼ ਵਿੱਚ ਆਰਥਿਕ ਸੰਕਟ ਗੰਭੀਰ ਹੋ ਗਿਆ ਹੈ। ਕੌਮੀ ਅੰਕੜਾ ਵਿਭਾਗ (ਓਐਨਐਸ) ਦੇ ਅਨੁਸਾਰ ਸਾਲ 2020 ਦੀ ਪਹਿਲੀ ਤਿਮਾਹੀ ਵਿਚ ਆਰਥਿਕਤਾ ਵਿਚ 2.2 ਪ੍ਰਤੀਸ਼ਤ ਦੀ ਗਿਰਾਵਟ ਆਈ ਸੀ। ਓਐੱਨਐੱਸ ਦੇ ਅੰਕੜਿਆਂ ‘ਤੇ ਪ੍ਰਤੀਕਰਮ ਦਿੰਦਿਆਂ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਇਹ ਸੰਕੇਤ ਦਿੰਦਾ ਹੈ ਕਿ ਇਹ’ ਮੁਸ਼ਕਲ ਸਮਾਂ ‘ਹੈ, ਬਹੁਤ ਸਾਰੇ ਲੋਕਾਂ ਨੇ ਨੌਕਰੀਆਂ ਗੁਆ ਦਿੱਤੀਆਂ ਹਨ ਤੇ ਅੱਗੇ ਆਉਣ ਵਾਲੇ ਸਮੇਂ ਵਿੱਚ ਹੋਰ ਬਹੁਤ ਸਾਰੀਆਂ ਨੌਕਰੀਆਂ ਖ਼ਤਮ ਹੋਣਗੀਆਂ।