ਫ਼ਤਿਹਾਬਾਦ ਦੇ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਅੱਜ ਰਤੀਆ ਦੇ ਪਿੰਡ ਢਾਣੀ ਜਾਖਣ ਦਾਦੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕਰ ਕੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿੱਖਿਆ ਸਹੂਲਤਾਂ, ਪੜ੍ਹਾਈ ਦੇ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਵਿੱਚ ਨਵੇਂ ਬਣਾਏ ਗਏ ਕਮਰੇ ਦਾ ਉਦਘਾਟਨ ਕੀਤਾ ਅਤੇ ਸਕੂਲ ਦੇ ਵਿਹੜੇ ਵਿੱਚ ਪੌਦਾ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਮਹੱਤਵਪੂਰਨ ਕੇਂਦਰ ਹਨ। ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿੱਚ ਚੰਗੀ ਸੋਚ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਵੀ ਮਾਧਿਅਮ ਹੈ। ਉਨ੍ਹਾਂ ਸਕੂਲ ਦੀਆਂ ਕਲਾਸਾਂ ਵਿੱਚ ਜਾ ਕੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਪੜ੍ਹਾਈ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਪੜ੍ਹਾਈ, ਵਿਸ਼ਿਆਂ ਅਤੇ ਸਕੂਲ ਵਿੱਚ ਹੋਣ ਵਾਲੀਆਂ ਵੱਖ-ਵੱਖ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐੱਸ ਡੀ ਐੱਮ ਸੁਰਿੰਦਰ ਸਿੰਘ, ਨਾਇਬ ਤਹਿਸੀਲਦਾਰ ਬਲਵਾਨ ਸਿੰਘ, ਬੀ ਈ ਓ ਸ਼ਸ਼ੀ ਪ੍ਰਕਾਸ਼, ਡੀ ਪੀ ਸੀ ਬਲਵਾਨ ਸਿੰਘ, ਪ੍ਰਿੰਸੀਪਲ ਤਰੁਣ ਗਰਗ, ਮੁੱਖ ਅਧਿਆਪਕ ਸੰਦੀਪ ਸੰਧਾ ਆਦਿ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

