ਨਵੀਂ ਦਿੱਲੀ, 3 ਸਤੰਬਰ
ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਛੇ ਮਹੀਨਿਆਂ ਵਿਚ ਪਹਿਲੀ ਵਾਰ ਗਿਰਾਵਟ ਆਈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਵਿਚ 16 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਹੈ ਪਰ ਪੈਟਰੋਲ ਦੀ ਕੀਮਤ ਨਹੀਂ ਬਦਲੀ ਗਈ। ਕੰਪਨੀਆਂ ਦੀ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ ਵਿੱਚ ਡੀਜ਼ਲ ਦੀ ਕੀਮਤ 73.40 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਜੋ ਪਹਿਲਾਂ 73.56 ਰੁਪਏ ਪ੍ਰਤੀ ਲਿਟਰ ਸੀ।