ਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆ
ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ 82,307.50 'ਤੇ ਪਹੁੰਚ ਗਿਆ, ਜਦੋਂ ਕਿ ਐਨਐਸਈ ਨਿਫਟੀ 48.5 ਅੰਕ ਵਧ ਕੇ 25,250.85 ’ਤੇ ਪਹੁੰਚ ਗਿਆ। ਹਾਲਾਂਕਿ, ਸ਼ੁਰੂਆਤੀ ਸੌਦਿਆਂ ਤੋਂ ਬਾਅਦ ਦੋਵੇਂ ਬਾਜ਼ਾਰ ਗਿਰਾਵਟ ਵਿੱਚ ਆ ਗਏ। ਸੈਂਸੈਕਸ 185.86 ਅੰਕ ਡਿੱਗ ਕੇ 81,980.47 ’ਤੇ ਆ ਗਿਆ, ਜਦੋਂ ਕਿ ਨਿਫਟੀ 61.50 ਅੰਕ ਡਿੱਗ ਕੇ 25,135.45 ’ਤੇ ਪਹੁੰਚ ਗਿਆ। ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ, ਅਲਟਰਾਟੈਕ ਸੀਮੈਂਟ, ਟਾਈਟਨ, ਏਸ਼ੀਅਨ ਪੇਂਟਸ, ਅਡਾਨੀ ਪੋਰਟਸ, ਟ੍ਰੈਂਟ ਅਤੇ ਸਨ ਫਾਰਮਾ ਸਭ ਤੋਂ ਵੱਧ ਨੁਕਸਾਨੇ ਗਏ। ਹਾਲਾਂਕਿ, ਮਾਰੂਤੀ, ਮਹਿੰਦਰਾ ਅਤੇ ਮਹਿੰਦਰਾ, ਟਾਟਾ ਮੋਟਰਜ਼ ਅਤੇ ਟਾਟਾ ਸਟੀਲ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਏਸ਼ਿਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦੇ ਕੋਸਪੀ ਅਤੇ ਜਾਪਾਨ ਦੇ ਨਿੱਕੇਈ ਹਰੇ ਨਿਸ਼ਾਨ ਵਿੱਚ ਸਨ, ਜਦੋਂ ਕਿ ਚੀਨ ਦਾ ਸ਼ੰਘਾਈ ਐਸਐਸਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਲ ਨਿਸ਼ਾਨ ਵਿੱਚ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ ’ਤੇ ਬੰਦ ਹੋਏ ਸਨ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.60 ਫੀਸਦ ਡਿੱਗ ਕੇ $66.17 ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਨੇ ਸੋਮਵਾਰ ਨੂੰ 2,910.09 ਕਰੋੜ ਰੁਪਏ ਦੇ ਸ਼ੇਅਰ ਵੇਚੇ। ਪੀਟੀਆਈ