ਲਗਾਤਾਰ 12ਵੇਂ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧੀਆਂ

ਲਗਾਤਾਰ 12ਵੇਂ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧੀਆਂ

ਨਵੀਂ ਦਿੱਲੀ: ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵੱਲੋਂ ਅੱਜ ਲਗਾਤਾਰ 12ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤੇ ਜਾਣ ਮਗਰੋਂ ਮੁੰਬਈ ’ਚ ਪੈਟਰੋਲ ਦੀ ਕੀਮਤ ਰਿਕਾਰਡ 97 ਰੁਪਏ ਫੀ ਲਿਟਰ ਤੇ ਡੀਜ਼ਲ 88.06 ਰੁਪਏ ਫੀ ਲਿਟਰ ’ਤੇ ਪਹੁੰਚ ਗਿਆ ਹੈ। ਪੈਟਰੋਲ ਕੰਪਨੀਆਂ ਵੱਲੋਂ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 39 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 37 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। 2017 ’ਚ ਰੋਜ਼ਾਨਾ ਆਧਾਰ ’ਤੇ ਤੇਲ ਕੀਮਤਾਂ ਦੀ ਸਮੀਖਿਆ ਸ਼ੁਰੂ ਕੀਤੇ ਜਾਣ ਤੋਂ ਬਾਅਦ ਇਹ ਇੱਕ ਦਿਨ ’ਚ ਕੀਤਾ ਗਿਆ ਸਭ ਤੋਂ ਵੱਡਾ ਵਾਧਾ ਹੈ। ਕੌਮੀ ਰਾਜਧਾਨੀ ’ਚ ਪੈਟਰੋਲ 90.58 ਰੁਪਏ ਅਤੇ ਡੀਜ਼ਲ 80.97 ਰੁਪਏ ਫੀ ਲਿਟਰ ਮਿਲ ਰਿਹਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All