ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ !
ਸੋਨੇ ਦੀਆਂ ਕੀਮਤਾਂ ’ਚ ਲਗਾਤਾਰ ਚੌਥੇ ਦਿਨ ਵਾਧਾ ਵੇਖਿਆ ਗਿਆ। ਸੋਨੇ ਦੇ ਭਾਅ 2,033 ਵਧ ਕੇ 1,23,100 ਰੁਪਏ ਪ੍ਰਤੀ 10 ਗ੍ਰਾਮ ਹੋ ਗਏ ਹਨ। ਫਰਵਰੀ 2026 ਡਿਲੀਵਰੀ ਵਾਲਾ ਸੋਨਾ 1,945 ਰੁਪਏ ਵਧ ਕੇ 1,24,400 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ...
Advertisement
ਸੋਨੇ ਦੀਆਂ ਕੀਮਤਾਂ ’ਚ ਲਗਾਤਾਰ ਚੌਥੇ ਦਿਨ ਵਾਧਾ ਵੇਖਿਆ ਗਿਆ। ਸੋਨੇ ਦੇ ਭਾਅ 2,033 ਵਧ ਕੇ 1,23,100 ਰੁਪਏ ਪ੍ਰਤੀ 10 ਗ੍ਰਾਮ ਹੋ ਗਏ ਹਨ। ਫਰਵਰੀ 2026 ਡਿਲੀਵਰੀ ਵਾਲਾ ਸੋਨਾ 1,945 ਰੁਪਏ ਵਧ ਕੇ 1,24,400 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ।
ਉੱਧਰ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਜ਼ੋਰਦਾਰ ਵਾਧਾ ਦਰਜ ਕੀਤਾ। ਦਸੰਬਰ ਡਿਲੀਵਰੀ ਵਾਲੀ ਚਾਂਦੀ 3,802 ਰੁਪਏ ਵਧ ਕੇ 1,51,530 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
Advertisement
ਅਮਰੀਕਾ ਦੀ ਅਰਥਵਿਵਸਥਾ ਨੂੰ ਲੈ ਕੇ ਚਿੰਤਾਵਾਂ ਵਧਣ ਕਾਰਨ ਨਿਵੇਸ਼ਕਾਂ ਨੇ ਸੁਰੱਖਿਅਤ ਮੰਨੇ ਜਾਂਦੇ ਸੋਨੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ। ਉੱਧਰ ਕੌਮਾਂਤਰੀ ਬਾਜ਼ਾਰ ਵਿੱਚ ਵੀ ਸੋਨੇ ਦਾ ਭਾਅ 4,081.97 ਅਮਰੀਕੀ ਡਾਲਰ ਪ੍ਰਤੀ ਔਂਸ ਤੱਕ ਪਹੁੰਚ ਗਿਆ, ਜੋ ਕਿ ਦੋ ਹਫ਼ਤਿਆਂ ਦਾ ਸਭ ਤੋਂ ਉੱਚਾ ਪੱਧਰ ਹੈ।
Advertisement
