ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਉੱਚ ਪੱਧਰ ’ਤੇ ਪਹੁੰਚ ਗਈਆਂ। ਸੋਨੇ ਦੀ ਕੀਮਤ 1,13,800 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 1,32,000 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈ।
ਆਲ ਇੰਡੀਆ ਸਰਾਫਾ ਐਸੋਸੀਏਸ਼ਨ ( AISA) ਦੇ ਅਨੁਸਾਰ 99.9 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ 700 ਰੁਪਏ ਦੇ ਵਾਧੇ ਨਾਲ 1,13,800 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ।
ਦਸ ਦਈਏ ਕਿ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ ਵਿੱਚ \B34,850 \B ਰੁਪਏ ਦਾ ਵਾਧਾ ਹੋਇਆ ਹੈ। 31 ਦਸੰਬਰ, 2024 ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ \B78,950 \B ਰੁਪਏ ਸੀ।
ਇਸ ਦੌਰਾਨ ਚਾਂਦੀ ਵਿੱਚ ਵੀ ਤੇਜ਼ੀ ਨਾਲ ਉਛਾਲ ਦੇਖਿਆ, ਜਿਸਨੇ ਦੋ ਦਿਨਾਂ ਦੀ ਗਿਰਾਵਟ ਦਾ ਸਿਲਸਿਲਾ ਤੋੜਦਿਆਂ 4,000 ਰੁਪਏ ਦੇ ਵਾਧੇ ਨਾਲ 1,32,000 ਰੁਪਏ ਪ੍ਰਤੀ ਕਿਲੋਗ੍ਰਾਮ ਦੇਉੱਚ ਪੱਧਰ ’ਤੇ ਪਹੁੰਚ ਗਈ।
ਇਸ ਸਮੇਂ ਦੌਰਾਨ ਚਾਂਦੀ ਦੀ ਕੀਮਤ ਵਿੱਚ ਵੀ 42,300 ਰੁਪਏ ਦਾ ਵਾਧਾ ਹੋਇਆ ਹੈ। 31 ਦਸੰਬਰ, 2024 ਨੂੰ ਇੱਕ ਕਿਲੋ ਚਾਂਦੀ ਦੀ ਕੀਮਤ 89,700 ਰੁਪਏ ਸੀ।