Advertisement
ਨਵੀਂ ਦਿੱਲੀ, 21 ਜਨਵਰੀ
ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਕੌਮੀ ਰਾਜਧਾਨੀ ਵਿੱਚ ਅੱਜ ਸੋਨੇ ਦੀ ਕੀਮਤ 100 ਰੁਪਏ ਵਧ ਕੇ 82,100 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 100 ਰੁਪਏ ਵਧ ਕੇ 81,700 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਇਹ 81,600 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ 93,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਸਥਿਰ ਰਹੀ। ਸਰਾਫਾ ਕਾਰੋਬਾਰੀਆਂ ਨੇ ਇਨ੍ਹਾਂ ਧਾਤੂਆਂ ਦੀਆਂ ਕੀਮਤਾਂ ’ਚ ਉਛਾਲ ਦਾ ਇਕ ਕਾਰਨ ਵਿਆਹਾਂ ਦੇ ਸੀਜ਼ਨ ਨੂੰ ਵੀ ਦੱਸਿਆ ਹੈ। ਪੀਟੀਆਈ
Advertisement
Advertisement
×