ਸੋਨਾ ਇੱਕ ਦਿਨ ’ਚ 2700 ਰੁਪਏ ਮਹਿੰਗਾ
ਵਿਦੇਸ਼ੀ ਬਾਜ਼ਾਰਾਂ ਵਿੱਚ ਸੁਰੱਖਿਅਤ ਨਿਵੇਸ਼ ਅਤੇ ਡਾਲਰ ਦੇ ਮੁਕਾਬਲੇ ਰੁਪਈਆ ਕਮਜ਼ੋਰ ਹੋਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਅੱਜ ਸੋਨੇ ਦੀ ਕੀਮਤ 2700 ਰੁਪਏ ਵਧ ਕੇ 1,23,300 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਈ। ਆਲ ਇੰਡੀਆ ਸਰਾਫਾ...
Advertisement
ਵਿਦੇਸ਼ੀ ਬਾਜ਼ਾਰਾਂ ਵਿੱਚ ਸੁਰੱਖਿਅਤ ਨਿਵੇਸ਼ ਅਤੇ ਡਾਲਰ ਦੇ ਮੁਕਾਬਲੇ ਰੁਪਈਆ ਕਮਜ਼ੋਰ ਹੋਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਅੱਜ ਸੋਨੇ ਦੀ ਕੀਮਤ 2700 ਰੁਪਏ ਵਧ ਕੇ 1,23,300 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇਹ ਕੀਮਤ 1,20,600 ਰੁਪਏ ਪ੍ਰਤੀ 10 ਗ੍ਰਾਮ ਸੀ। ਇਸੇ ਦੌਰਾਨ ਚਾਂਦੀ ਦੀ ਕੀਮਤ 7400 ਰੁਪਏ ਵਧ ਕੇ ਰਿਕਾਰਡ 1,57,400 ਰੁਪਏ ਪ੍ਰਤੀ ਕਿਲੋ ਹੋ ਗਈ। ਸ਼ੁੱਕਰਵਾਰ ਨੂੰ ਇਹ 1,50,000 ਰੁਪਏ ਪ੍ਰਤੀ ਕਿਲੋ ਸੀ। ਕੌਮਾਂਤਰੀ ਬਾਜ਼ਾਰਾਂ ਵਿੱਚ ਸੋਨਾ ਲਗਪਗ ਦੋ ਫ਼ੀਸਦ ਵਧ ਕੇ 3,949.58 ਡਾਲਰ ਪ੍ਰਤੀ ਔਂਸ ਹੋ ਗਿਆ, ਜਦੋਂਕਿ ਚਾਂਦੀ ਇੱਕ ਫ਼ੀਸਦ ਤੋਂ ਵੱਧ ਵਾਧੇ ਨਾਲ 48.75 ਡਾਲਰ ਪ੍ਰਤੀ ਔਂਸ ਹੋ ਗਈ।
Advertisement
Advertisement