Gold soars past Rs 1.18 lakh/10 g as rupee hits record lowਤਿਉਹਾਰਾਂ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤੇ ਅੱਜ ਸੋਨੇ ਦੀਆਂ ਕੀਮਤਾਂ ਨੇ ਰਿਕਾਰਡ ਤੋੜ ਦਿੱਤਾ ਹੈ। ਨਵੀਂ ਦਿੱਲੀ ਵਿਚ ਸੋਨੇ ਦੀ ਕੀਮਤ 2700 ਰੁਪਏ ਵੱਧ ਕੇ 1,18,900 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ ਹੈ। ਇਸ ਸਾਲ ਸੋਨਾ 38 ਹਜ਼ਾਰ ਰੁਪਏ ਮਹਿੰਗਾ ਹੋ ਚੁੱਕਿਆ ਹੈ ਜਦਕਿ ਚਾਂਦੀ 49 ਹਜ਼ਾਰ ਰੁਪਏ ਦੇ ਕਰੀਬ ਵਧੀ ਹੈ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਆ ਰਹੀ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.9 ਫੀਸਦ ਸ਼ੁੱਧਤਾ ਵਾਲਾ ਸੋਨਾ ਪਿਛਲੇ ਬਾਜ਼ਾਰ ਸੈਸ਼ਨ ’ਚ 1,16,200 ਰੁਪਏ ਪ੍ਰਤੀ ਦਸ ਗ੍ਰਾਮ ’ਤੇ ਬੰਦ ਹੋਇਆ ਸੀ। ਇਸੇ ਤਰ੍ਹਾਂ 99.5 ਫੀਸਦ ਸ਼ੁੱਧਤਾ ਵਾਲਾ ਸੋਨਾ 2650 ਰੁਪਏ ਵੱਧ ਕੇ 1,18,300 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਚਾਂਦੀ ਦਾ ਭਾਅ ਵੀ ਅੱਜ 3220 ਰੁਪਏ ਦੀ ਤੇਜ਼ੀ ਨਾਲ 1,39,600 ਰੁਪਏ ਪ੍ਰਤੀ ਕਿਲੋ ਦੇ ਰਿਕਾਰਡ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ। ਪਿਛਲੇ ਸੈਸ਼ਨ ’ਚ ਇਹ 1,36,380 ਰੁਪਏ ਪ੍ਰਤੀ ਕਿਲੋ ’ਤੇ ਬੰਦ ਹੋਈ ਸੀ। ਸੋਨੇ ਦੀਆਂ ਕੀਮਤਾਂ ਵਧਣ ਦੇ ਵਿਸ਼ਵ ਬਾਜ਼ਾਰ ਵਿਚ ਅਨਿਸਚਿਤਤਾ, ਕੇਂਦਰੀ ਬੈਂਕਾਂ ਦੀ ਖਰੀਦ, ਕਈ ਦੇਸ਼ਾਂ ਵਿਚ ਯੁੱਧ ਤੇ ਤਣਾਅ, ਮਹਿੰਗਾਈ ਆਦਿ ਕਾਰਨ ਹਨ। ਇਸ ਤੋਂ ਇਲਾਵਾ ਡਾਲਰ ਦੇ ਮੁਕਾਬਲੇ ਰੁਪਏ ਵਿਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। -ਪੀਟੀਆਈ
+
Advertisement
Advertisement
Advertisement
×