ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਆਲਮੀ ਪੱਧਰ ’ਤੇ ਮੰਗ ਘਟਣ ਕਾਰਨ ਸੋਨੇ ਦੀਆਂ ਕੀਮਤਾਂ ਡਿੱਗੀਆਂ

ਨਵੀਂ ਦਿੱਲੀ, 7 ਜੁਲਾਈ  ਆਲਮੀ ਰੁਝਾਨਾਂ ਵਿੱਚ ਕਮੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਗਾਤਾਰ ਟੈਕਸ ਧਮਕੀਆਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 550 ਰੁਪਏ ਘੱਟ ਕੇ 98,570 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਈਆਂ। ਆਲ...
Advertisement

ਨਵੀਂ ਦਿੱਲੀ, 7 ਜੁਲਾਈ 

ਆਲਮੀ ਰੁਝਾਨਾਂ ਵਿੱਚ ਕਮੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਗਾਤਾਰ ਟੈਕਸ ਧਮਕੀਆਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 550 ਰੁਪਏ ਘੱਟ ਕੇ 98,570 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.9 ਪ੍ਰਤੀਸ਼ਤ ਸ਼ੁੱਧਤਾ ਵਾਲੀ ਕੀਮਤੀ ਧਾਤੂ ਸ਼ਨਿੱਚਵਾਰ ਨੂੰ 99,120 ਰੁਪਏ ਪ੍ਰਤੀ 10 ਗ੍ਰਾਮ ’ਤੇ ਸਥਿਰ ਹੋਈ ਸੀ।

Advertisement

99.5 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ 500 ਰੁਪਏ ਘੱਟ ਕੇ 98,100 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਹੋ ਗਿਆ। ਪਿਛਲੇ ਬਾਜ਼ਾਰ ਸੈਸ਼ਨ ਵਿੱਚ ਇਹ 98,600 ਰੁਪਏ ਪ੍ਰਤੀ 10 ਗ੍ਰਾਮ ’ਤੇ ਸਥਿਰ ਹੋਇਆ ਸੀ। ਚਾਂਦੀ ਦੀਆਂ ਕੀਮਤਾਂ ਬਿਨ੍ਹਾਂ ਕਿਸੇ ਬਦਲਾਅ ਦੇ ਸੋਮਵਾਰ ਨੂੰ ਲਗਾਤਾਰ ਦੂਜੇ ਸੈਸ਼ਨ ਲਈ 1,04,800 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ’ਤੇ ਰਹੀਆਂ। -ਪੀਟੀਆਈ

 

 

Advertisement