ਹਾਈ ਕੋਰਟ ਨੇ ਪੰਜਾਬ ’ਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਰੋਕ ਲਗਾਈ, ਸਰਕਾਰ ਨੂੰ ਨੋਟਿਸ

ਹਾਈ ਕੋਰਟ ਨੇ ਪੰਜਾਬ ’ਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ’ਤੇ ਰੋਕ ਲਗਾਈ, ਸਰਕਾਰ ਨੂੰ ਨੋਟਿਸ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਜੂਨ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ 'ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਸੂਬੇ 'ਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਅੱਜ ਰੋਕ ਲਗਾ ਦਿੱਤੀ ਹੈ। ਪੰਜਾਬ ਵਿੱਚ ਹੁਣ ਠੇਕਿਆਂ ਦੀ ਅਲਾਟਮੈਂਟ ਸ਼ਰਾਬ ਨੀਤੀ ਸਬੰਧੀ ਦਾਇਰ ਪਟੀਸ਼ਨ ’ਤੇ ਫੈਸਲੇ ’ਤੇ ਨਿਰਭਰ ਕਰਦੀ ਹੈ। ਹਾਈ ਕੋਰਟ ਨੇ ਅੱਜ ਆਬਕਾਰੀ ਨੀਤੀ ਖ਼ਿਲਾਫ਼ ਦਾਇਰ ਚਾਰ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਇਹ ਰੋਕ ਲਗਾਈ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ 30 ਕਰੋੜ ਰੁਪੲੈ ਦਾ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਰੁਪਏ ਦਾ ਸੀ। ਇਸ ਕਾਰਨ ਛੋਟੇ ਕਾਰੋਬਾਰੀਆਂ ਦੇ ਬਾਹਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All