ਹਿਮਾਚਲ ਪ੍ਰਦੇਸ਼ ਬਜਟ: ਸਰਕਾਰ ਨੇ ਗਾਂ ਤੇ ਮੱਝ ਦੇ ਦੁੱਧ ’ਤੇ ਐੱਮਐੱਸਪੀ ਵਧਾਇਆ
ਸ਼ਿਮਲਾ, 17 ਫਰਵਰੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਦਾ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਵਾਧੇ ਦਾ ਐਲਾਨ ਕੀਤਾ। ਆਪਣਾ...
Advertisement
ਸ਼ਿਮਲਾ, 17 ਫਰਵਰੀ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਦਾ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਵਾਧੇ ਦਾ ਐਲਾਨ ਕੀਤਾ। ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਗਾਂ ਦੇ ਦੁੱਧ 'ਤੇ ਘੱਟੋ-ਘੱਟ ਸਮਰਥਨ ਮੁੱਲ 38 ਰੁਪਏ ਤੋਂ ਵਧਾ ਕੇ 45 ਰੁਪਏ ਪ੍ਰਤੀ ਲਿਟਰ ਅਤੇ ਮੱਝ ਦੇ ਦੁੱਧ 'ਤੇ 38 ਰੁਪਏ ਤੋਂ ਵਧਾ ਕੇ 55 ਰੁਪਏ ਪ੍ਰਤੀ ਲਿਟਰ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਵਿੱਤ ਵਿਭਾਗ ਮੁੱਖ ਮੰਤਰੀ ਕੋਲ ਹੈ।
Advertisement
Advertisement
×