ਵਾਸ਼ਿੰਗਟਨ, 8 ਅਕਤੂਬਰ
ਚਾਲੂ ਵਿੱਤੀ ਵਰ੍ਹੇ ਦੌਰਾਨ ਕਰੋਨਾ ਵਾਇਰਸ ਮਹਾਮਾਰੀ ਅਤੇ ਇਸ ਦੀ ਰੋਕਥਾਮ ਲਈ ਕੀਤੀ ਤਾਲਾਬੰਦੀ ਕਾਰਨ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 9.6 ਪ੍ਰਤੀਸ਼ਤ ਗਿਰਾਵਟ ਆ ਸਕਦੀ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਭਾਰਤ ਦੀ ਆਰਥਿਕ ਸਥਿਤੀ ਇਸ ਤੋਂ ਪਹਿਲਾਂ ਕਦੇ ਵੀ ਐਨੀ ਮਾੜੀ ਨਹੀਂ ਰਹੀ। ਬੈੌਂਕ ਨੇ ਕਿਹਾ ਕਿ ਕਰੋਨਾ ਵਾਇਰਸ ਮਹਾਮਾਰੀ ਕਾਰਨ ਕੰਪਨੀਆਂ ਅਤੇ ਲੋਕਾਂ ਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਦੇਸ਼ ਭਰ ਵਿੱਚ ਕੀਤੀ ਤਾਲਾਬੰਦੀ ਨੇ ਵੀ ਬਲਦੀ ’ਤੇ ਅੱਗ ਪਾ ਦਿੱਤੀ।