ਸੁਨਾਮ ’ਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

ਸੁਨਾਮ ’ਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਅਗਸਤ

ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ। ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਐੱਸਯੂਐੱਸ ਕਾਲਜ ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ। ਸੀਐੱਲਯੂ ਅਤੇ ਐੱਨਓਸੀ ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓਟੀਐੱਸ ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ। ਐੱਸਡੀਆਈਸੀ ਦੇ ਜਨਰਲ ਸਕੱਤਰ ਐੱਮਪੀ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ 'ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਹੱਦ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ। ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ। ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ 'ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਪੰਕਜ ਬਾਵਾ, ਜੀਐੱਮ ਡੀਆਈਸੀ ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All