ਨਵੀਂ ਦਿੱਲੀ, 2 ਦਸੰਬਰ
ਲਾਗਤ ਵਿੱਚ ਵਾਧੇ ਕਾਰਨ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਅਗਲੇ ਸਾਲ ਜਨਵਰੀ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ। ਕੰਪਨੀ ਨੇ ਕਿਹਾ ਹੈ ਕਿ ਵਾਹਨਾਂ ਦੇ ਮਾਡਲਾਂ ਦੇ ਮੁਤਾਬਕ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਪਰ ਇਹ ਨਹੀਂ ਦੱਸਿਆ ਕਿ ਘੱਟੋ ਘੱਟ ਤੇ ਵੱਧ ਤੋਂ ਵੱਧ ਕਿੰਨੀ ਕੀਮਤ ਵਧਾਈ ਜਾ ਰਹੀ ਹੈ।