ਮੁਹਾਲੀ: ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ, ਟਰੇਨਰਾਂ ਅਤੇ ਸਟਾਫ਼ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ 20 ਨੂੰ

ਮੁਹਾਲੀ: ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ, ਟਰੇਨਰਾਂ ਅਤੇ ਸਟਾਫ਼ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ 20 ਨੂੰ

ਦਰਸ਼ਨ ਸਿੰਘ ਸੋਢੀ

ਮੁਹਾਲੀ, 19 ਜਨਵਰੀ

ਮੁਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ, ਟਰੇਨਰਾਂ ਅਤੇ ਸਟਾਫ਼ ਵੱਲੋਂ ਗ੍ਰੇਟਰ ਪੰਜਾਬ ਜਿੰਮ ਐਸੋਸੀਏਸ਼ਨ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੰਮ ਅਤੇ ਫਿਟਨੈੱਸ ਸੈਂਟਰਾਂ ਨੂੰ ਬੰਦ ਰੱਖਣ ਦੇ ਹੁਕਮਾਂ ਦੇ ਖ਼ਿਲਾਫ਼ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ 20 ਜਨਵਰੀ ਨੂੰ ਦੁਪਹਿਰ 12 ਵਜੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਦੀ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਜਿੱਥੇ ਸ਼ਾਪਿੰਗ ਮਾਲ, ਹੋਟਲ ਤੇ ਰੇਸਤਰਾਂ ਖੁੱਲ੍ਹੇ ਰੱਖਣ ਦੀ ਇਜਾਜ਼ਤ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਹੈ ਉਥੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਮੁਹਾਲੀ ਵਿੱਚ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ ਦੀ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਸਮੇਤ ਜੋ ਸ਼ਰਤਾਂ ਸ਼ਾਪਿੰਗ ਮਾਲ ਅਤੇ ਹੋਟਲ ਰੈਸਤਰਾਂ ਵਾਲੇ ਪੂਰੀ ਕਰਦੇ ਹਨ ਉਸੇ ਤਰ੍ਹਾਂ ਜਿੰਮ ਅਤੇ ਫਿਟਨੈੱਸ ਸੈਂਟਰਾਂ ਵਾਲੇ ਵੀ ਕਰਦੇ ਹਨ ਤਾਂ ਫਿਰ ਸਿਰਫ਼ ਜਿੰਮ ਅਤੇ ਫਿਟਨੈੱਸ ਸੈਂਟਰ ਬੰਦ ਰੱਖਣ ਦੀ ਕੀ ਵਜ੍ਹਾ ਹੋ ਸਕਦੀ ਹੈ। ਇਸ ਮੌਕੇ ਧਰਮਪਾਲ (ਡੀ ਥ੍ਰੀ ਜਿੰਮ), ਆਰਿਅਨ (ਪੈਸ਼ਨ ਜ਼ੀਰਕਪੁਰ), ਸੁੱਖੀ (ਬਾਰਬੈੱਲ), ਸੂਰਜ ਭਾਨ (ਐਫਜ਼ੈੱਡ), ਮਹਿੰਦਰ (ਅਲਟੀਮੇਟ), ਪੰਕਜ (ਬਰਨ), ਪ੍ਰਦੀਪ (ਓਕਟੇਨ), ਤਨਵੀਰ (ਕਲੈਪਸ), ਮਾਨ (ਓਰਨ), ਤਜਿੰਦਰ (ਓਹੀਓ), ਰਣਧੀਰ (ਸ਼ਾਰਪ), ਅਭਿਨਵ (ਜਸਟ), ਅਭਿਸ਼ੇਕ (ਅਲਟੀਮੇਟ) ਸਮੇਤ ਹੋਰ ਜਿੰਮ ਓਨਰ ਅਤੇ ਟ੍ਰੇਨਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All